
ਕੁਝ ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢ ਤੇ ਹਸਪਤਾਲ ਕਰਵਾਇਆ ਦਾਖਲ
ਬਠਿੰਡਾ: ਬਠਿੰਡਾ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਨਿਰਮਾਣ ਅਧੀਨ ਮੰਦਿਰ ਦਾ ਲੈਂਟਰ ਅਚਾਨਕ ਡਿੱਗ ਗਿਆ। ਜਿਸ ਵਿੱਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਸਮਾਜ ਸੇਵੀ ਨੇ ਅੱਧੀ ਦਰਜਨ ਲੋਕਾਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੰਸਥਾ ਦੇ ਅਧਿਕਾਰੀ ਨੇ ਦੱਸਿਆ ਕਿ ਲੈਂਟਰ ਹੇਠਾਂ ਹੋਰ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ।