ਵਿਰੋਧ ਕਰਨ ਵਾਲੇ ਲੰਬੜਦਾਰ ਨੂੰ ਨਸ਼ਾ ਤਸਕਰਾਂ ਨੇ ਉਤਾਰਿਆ ਮੌਤ ਦੇ ਘਾਟ

By : KOMALJEET

Published : Jan 29, 2023, 6:21 pm IST
Updated : Jan 29, 2023, 6:21 pm IST
SHARE ARTICLE
Ram Gopal Sharma (file photo)
Ram Gopal Sharma (file photo)

ਤੇਜ਼ਧਾਰ ਹਥਿਆਰਾਂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ 

ਜਲੰਧਰ : ਥਾਣਾ ਸਦਰ ਅਧੀਨ ਆਉਂਦੇ ਪਿੰਡ ਲਖਨਪਾਲ 'ਚ ਦੇਰ ਰਾਤ ਇਕ ਵਿਅਕਤੀ ਦਾ ਕਤਲ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਲੰਬੜਦਾਰ ਰਾਮ ਗੋਪਾਲ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਚਾਕੂ ਮਾਰ ਕੇ ਪੁਲਿਸ ਮੁਲਾਜ਼ਮ ਨੂੰ ਕੀਤਾ ਜ਼ਖ਼ਮੀ, ਪੜ੍ਹੋ ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਵਿਚ ਕੁਝ ਲੋਕ ਨਸ਼ੇ ਦਾ ਵਪਾਰ ਕਰਦੇ ਹਨ ਅਤੇ ਰਾਮ ਗੋਪਾਲ ਉਨ੍ਹਾਂ ਨੂੰ ਅਜਿਹੇ ਕੰਮ ਕਰਨ ਤੋਂ ਵਰਜਦਾ ਸੀ। ਜਿਸ ਕਾਰਨ ਉਹ ਰਾਮ ਗੋਪਾਲ ਨਾਲ ਖੁੰਦਕ ਖਾਂਦੇ ਸਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦੇ ਸਨ।

ਬੀਤੀ ਦੇਰ ਰਾਤ ਇੱਕ ਕਾਲੇ ਰੰਗ ਦੀ ਗੱਡੀ ਵਿਚ ਆਏ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਰਾਮ ਗੋਪਾਲ ਸ਼ਰਮਾ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਨੇ ਰਾਮ ਗੋਪਾਲ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਗੋਇੰਦਵਾਲ ਸਾਹਿਬ ਜੇਲ੍ਹ ਵਿਚ ਬੰਦ ਕੈਦੀ ਦੀ ਮੌਤ

ਮੌਕੇ 'ਤੇ ਪਹੁੰਚੇ ਥਾਣਾ ਸਦਰ ਦੇ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement