ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ 'ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ

By : GAGANDEEP

Published : Jan 29, 2023, 7:35 pm IST
Updated : Jan 29, 2023, 8:01 pm IST
SHARE ARTICLE
photo
photo

ਸੂਰੀਆ ਇੰਨਕਲੇਵ ਐਕਟੈਂਸ਼ਨ ਸਕੀਮ 'ਚ ਹੁਣ ਤੱਕ 14 ਮੁਲਜ਼ਮ ਕੀਤੇ ਕਾਬੂ

 

ਚੰਡੀਗੜ੍ਹ : ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਦਾ ਮੁਆਵਜਾ ਵੰਡਣ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ ਤੋਂ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਦੋ ਦੋਸ਼ੀ ਰਾਜਿੰਦਰ ਸਿੰਘ ਤੇ ਰਵੀ ਕੁਮਾਰ, ਵਾਸੀਆਨ ਪਿੰਡ ਬਿਲਗਾ, ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 14 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਸਕੀਮ ਲਈ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਫਰਜ਼ੀ ਵਿਅਕਤੀ ਖੜੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 (ਪੰਜ ਕਰੋੜ ਉਨੰਜਾ ਲੱਖ ਅਠਾਰਾਂ ਹਜ਼ਾਰ ਪੰਜ ਸੌ ਤੇਈ) ਰੁਪਏ ਦੀ ਮੁਆਵਜ਼ੇ ਦੀ ਰਕਮ ਦਾ ਗਬਨ ਕੀਤਾ ਗਿਆ ਸੀ ਜਿਸ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਗੋਬਿੰਦ ਰਾਮ ਅਤੇ ਪਰਸ਼ੋਤਮ ਲਾਲ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਕ੍ਰਮਵਾਰ 2,12,76,211 ਰੁਪਏ ਅਤੇ 98,77,843 ਦੀ ਰਕਮ ਦਾ ਗਬਨ ਕੀਤਾ ਗਿਆ। ਉਕਤ ਰਕਮਾਂ ਵਿੱਚੋਂ ਦੋਸ਼ੀ ਰਾਜਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਕ੍ਰਮਵਾਰ 35,00,000 ਰੁਪਏ ਅਤੇ 20,00,00 ਰੁਪਏ ਚੈਕ ਰਾਂਹੀ ਉਕਤ ਦੋਸ਼ੀਆਨ ਗੋਬਿੰਦ ਰਾਮ ਤੇ ਪਰਸ਼ੋਤਮ ਲਾਲ ਪਾਸੋਂ ਹਾਸਲ ਕੀਤੇ ਸਨ।  

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਤੇ ਗੁਰਦੀਪ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਉਪਰ ਲਗਾਤਾਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement