ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

By : GAGANDEEP

Published : Jan 29, 2023, 6:02 pm IST
Updated : Jan 29, 2023, 6:13 pm IST
SHARE ARTICLE
Sports and Youth Services Gurmeet Singh Meet Hayer
Sports and Youth Services Gurmeet Singh Meet Hayer

ਖੇਡ ਮੰਤਰੀ ਨੇ ਜਰਖੜ ਪਿੰਡ ਦੀ ਖੇਡ ਖੇਤਰ ਨੂੰ ਦੇਣ ਦੀ ਕੀਤੀ ਸ਼ਲਾਘਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ।

 ਪੜ੍ਹੋ ਪੂਰੀ ਖਬਰ: ਰੋਹਤਕ 'ਚ ਮੂਰਤੀ ਵਿਸਰਜਨ ਦੌਰਾਨ ਨਹਿਰ 'ਚ ਡੁੱਬੇ 2 ਨੌਜਵਾਨ, ਦੋ ਦਿਨ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ

ਮੀਤ ਹੇਅਰ ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਪਛਾਣ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਰ ਪਿੰਡ-ਕਸਬੇ ਵਿੱਚ ਅਜਿਹੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਹੋਵੇ ਤਾਂ ਦੁਨੀਆ ਦੇ ਖੇਡ ਨਕਸ਼ੇ ਉਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ। ਉਨ੍ਹਾਂ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੀ ਹਰ ਮੱਦਦ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਸਕੀਮਾਂ ਵਿੱਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇੱਥੋਂ ਹੋਰ ਕੌਮਾਂਤਰੀ ਖਿਡਾਰੀ ਨਿਕਲਣ।

 ਪੜ੍ਹੋ ਪੂਰੀ ਖਬਰ: ਆਪਣੇ ਵਿਆਹ ਦੀ ਖਰੀਦਦਾਰੀ ਕਰਨ ਗਿਆ ਸੀ ਫੌਜੀ ਹੋਇਆ ਲਾਪਤਾ, 4 ਦਿਨਾਂ ਬਾਅਦ ਜਾਣੀ ਸੀ ਬਰਾਤ

ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ। ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ਉੱਤੇ ਜ਼ੋਰ ਦਿੱਤਾ ਜਾਵੇਗਾ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਕਿਵੇਂ ਵੱਡੇ ਮੰਚ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਖੇਡ ਮੰਤਰੀ ਨੇ ਹਾਕੀ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਪ੍ਰਬੰਧਕੀ ਕਮੇਟੀ ਵੱਲੋਂ ਖੇਡ ਮੰਤਰੀ ਮੀਤ ਹੇਅਰ ਦਾ ਸਨਮਾਨ ਕੀਤਾ ਗਿਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਖੇਡ ਮੰਤਰੀ ਦਾ ਇੱਥੇ ਆਉਣ ਉੱਤੇ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement