Faridkot News: ਫਰੀਦਕੋਟ ਦੀ ਕੇਂਦਰੀ ਜੇਲ 'ਚੋਂ ਮਿਲੇ 17 ਮੋਬਾਈਲ ਫੋਨ, ਰੌਸ਼ਨਦਾਨਾਂ 'ਚ ਸਨ ਲੁਕੇ
Published : Jan 29, 2024, 1:59 pm IST
Updated : Jan 29, 2024, 3:09 pm IST
SHARE ARTICLE
17 mobile phones found in the central jail of Faridkot News in punjabi
17 mobile phones found in the central jail of Faridkot News in punjabi

Faridkot News: ਪੁਲਿਸ ਦੀ ਸੁਰੱਖਿਆ 'ਤੇ ਖੜੇ ਕੀਤੇ ਸਵਾਲ

17 mobile phones found in the central jail of Faridkot News in punjabi: ਫਰੀਦਕੋਟ ਕੇਂਦਰੀ ਜੇਲ ਵਿਚ ਕੁੱਲ 17 ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਤਿੰਨ ਵੱਖ-ਵੱਖ ਸ਼ਿਕਾਇਤ ਪੱਤਰ ਸਿਟੀ ਪੁਲਿਸ ਸਟੇਸ਼ਨ ਨੂੰ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਪਿਛਲੇ ਮਹੀਨੇ ਜੇਲ ਵਿਚ ਬੰਦ ਇਕ ਖ਼ਤਰਨਾਕ ਅਪਰਾਧੀ ਨੇ ਜੇਲ ਅੰਦਰੋਂ ਇਕ ਵੀਡੀਓ ਅਪਲੋਡ ਕਰਕੇ ਜੇਲ ਪ੍ਰਸ਼ਾਸਨ ਦੀ ਸੁਰੱਖਿਆ ਦੀ ਪੋਲ ਖੋਲ੍ਹ ਦਿਤੀ ਸੀ।

ਇਹ ਵੀ ਪੜ੍ਹੋ: Taranjit Singh Sandhu News: ਤਰਨਜੀਤ ਸਿੰਘ ਸੰਧੂ ਭਾਜਪਾ ਤੋਂ ਸ਼ੁਰੂ ਕਰ ਸਕਦੇ ਹਨ ਆਪਣੀ ਸਿਆਸੀ ਸਫ਼ਰ! 

ਜਿਸ ਤੋਂ ਬਾਅਦ ਜੇਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜੇਲ ਦੇ ਅੰਦਰ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਉਕਤ ਸਰਚ ਆਪਰੇਸ਼ਨ ਤੋਂ ਬਾਅਦ ਇੰਨੇ ਮੋਬਾਇਲ ਫੋਨ ਬਰਾਮਦ ਹੋਣ ਨਾਲ ਜੇਲ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਇਕ ਵਾਰ ਫਿਰ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ।

ਇਹ ਵੀ ਪੜ੍ਹੋ: Uttar Pradesh School Closed News: ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਵਿਚ ਕੀਤੀਆਂ ਛੁੱਟੀਆਂ  

ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪਹਿਲੇ ਮਾਮਲੇ ਸਬੰਧੀ ਸਹਾਇਕ ਜੇਲ ਸੁਪਰਡੈਂਟ ਕਮਲਜੀਤ ਸਿੰਘ ਨੇ ਦਸਿਆ ਕਿ ਜੇਲ ਗਾਰਡ ਦੇ ਨਾਲ ਜੇਲ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਲਵਪ੍ਰੀਤ ਸਿੰਘ,  ਜਤਿੰਦਰ ਸਿੰਘ, ਬੰਦੀ ਪ੍ਰਗਟ ਸਿੰਘ, ਕੁਲਵੰਤ ਸਿੰਘ,ਗੁਰਪ੍ਰੀਤ ਸਿੰਘ ਤੋਂ ਇੱਕ-ਇੱਕ ਮੋਬਾਈਲ ਫ਼ੋਨ ਅਤੇ ਤਿੰਨ ਮੋਬਾਈਲ ਫ਼ੋਨ ਲਾਵਾਰਸ ਹਾਲਤ ਵਿਚ ਅਰਥਾਤ ਕੁੱਲ 8 ਮੋਬਾਈਲ ਫ਼ੋਨ 16 ਤੋਂ 27 ਜਨਵਰੀ ਦਰਮਿਆਨ ਬਰਾਮਦ ਕੀਤੇ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੂਜੇ ਮਾਮਲੇ 'ਚ ਜੇਲ ਦੇ ਸਹਾਇਕ ਜੇਲ ਸੁਪਰਡੈਂਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜੇਲ ਗਾਰਡ ਦੇ ਨਾਲ ਜੇਲ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਗ੍ਰਿਫਤਾਰ ਕੀਤੇ ਗਏ ਮਨਜੀਤ ਸਿੰਘ ਪੁੱਤਰ ਦਇਆ ਸਿੰਘ ਅਤੇ ਕੈਦੀ ਪ੍ਰੇਮ ਸਿੰਘ ਪੁੱਤਰ ਗੁਰਮੇਲ ਸਿੰਘ ਤੋਂ ਇਕ-ਇਕ ਮੋਬਾਇਲ ਫੋਨ ਬਰਾਮਦ ਹੋਇਆ, ਜਦਕਿ ਤਿੰਨ ਲਾਵਾਰਸ ਹਾਲਤ ਵਿਚ ਮਿਲੇ ਹਨ। 22 ਤੋਂ 23 ਜਨਵਰੀ ਦਰਮਿਆਨ ਕੁੱਲ 5 ਮੋਬਾਈਲ ਫੋਨ ਬਰਾਮਦ ਕੀਤੇ ਗਏ।

 (For more Punjabi news apart from 17 mobile phones found in the central jail of Faridkot News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement