Punjab News: ਪੰਜਾਬ ਦੇ 30 ਲੱਖ ਪਰਵਾਰਾਂ ਨੂੰ ਘਰ 'ਚ ਮਿਲੇਗਾ ਆਟਾ ਤੇ ਕਣਕ; ਅਗਲੇ ਮਹੀਨੇ ਸ਼ੁਰੂ ਹੋਵੇਗੀ ਹੋਮ ਡਿਲੀਵਰੀ
Published : Jan 29, 2024, 8:11 pm IST
Updated : Jan 29, 2024, 8:11 pm IST
SHARE ARTICLE
30 lakh families of Punjab will get flour and wheat at home
30 lakh families of Punjab will get flour and wheat at home

ਰੱਖਿਆ ਗਿਆ 670 ਕਰੋੜ ਦਾ ਬਜਟ

Punjab News: ਪੰਜਾਬ ਸਰਕਾਰ ਅਗਲੇ ਮਹੀਨੇ ਤੋਂ ਪੰਜਾਬ ਦੇ 30 ਲੱਖ ਪਰਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ। ਸਰਕਾਰ ਨੇ ਇਸ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਹ ਯੋਜਨਾ ਫਰਵਰੀ ਦੇ ਦੂਜੇ ਜਾਂ ਤੀਜੇ ਹਫ਼ਤੇ ਵਿਚ ਸ਼ੁਰੂ ਕੀਤੀ ਜਾ ਸਕਦੀ ਹੈ। ਰਾਸ਼ਨ ਕਾਰਡਾਂ ਨਾਲ ਸਬੰਧਤ ਸਾਰੇ ਰਿਕਾਰਡ ਇਕੱਠੇ ਕੀਤੇ ਜਾ ਰਹੇ ਹਨ। ਪਿਛਲੀ ਕੈਬਨਿਟ ਮੀਟਿੰਗ ਵਿਚ ਲਗਭਗ 10 ਲੱਖ ਰਾਸ਼ਨ ਕਾਰਡ ਬਹਾਲ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਇਹ ਸਕੀਮ ਛੇਤੀ ਹੀ ਲੋਕਾਂ ਲਈ ਸ਼ੁਰੂ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਰਕਾਰ ਪਹਿਲਾਂ ਇਸ ਯੋਜਨਾ ਨੂੰ ਇਸ ਮਹੀਨੇ 26 ਜਾਂ 27 ਜਨਵਰੀ ਨੂੰ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਸੀ। ਹਾਲਾਂਕਿ ਖਰਾਬ ਮੌਸਮ ਕਾਰਨ ਸਰਕਾਰ ਨੇ ਇਸ ਪ੍ਰੋਗਰਾਮ ਨੂੰ ਮੁਲਤਵੀ ਕਰ ਦਿਤਾ ਸੀ। ਇਸ ਦੇ ਨਾਲ ਹੀ ਹੁਣ ਸਰਕਾਰ ਨੇ ਇਸ ਯੋਜਨਾ ਨੂੰ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਰੈਲੀ ਦੀ ਮਦਦ ਨਾਲ ਇਸ ਯੋਜਨਾ ਨੂੰ ਸ਼ੁਰੂ ਕਰਨ ਦੀ ਰਣਨੀਤੀ ਬਣਾ ਰਹੀ ਹੈ।

ਇਹ ਰੈਲੀ ਜਲੰਧਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਰੀਦਕੋਟ ਜਾਂ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਆਯੋਜਤ ਕੀਤੀ ਜਾ ਸਕਦੀ ਹੈ। ਇਸ ਯੋਜਨਾ ਨੂੰ ਚਲਾਉਣ ਲਈ ਸਰਕਾਰ ਵਲੋਂ 670 ਕਰੋੜ ਰੁਪਏ ਰੱਖੇ ਗਏ ਹਨ। ਇਸ ਯੋਜਨਾ ਵਿਚ ਪ੍ਰਤੀ ਵਿਅਕਤੀ 5 ਕਿਲੋ ਆਟਾ ਜਾਂ ਕਣਕ ਦੇਣ ਦੀ ਯੋਜਨਾ ਹੈ। ਇਸ ਲਈ ਹਰ ਮਹੀਨੇ 72,500 ਟਨ ਕਣਕ ਦੀ ਲੋੜ ਹੈ। ਇਹ ਯੋਜਨਾ ਪੜਾਵਾਂ ਵਿਚ ਲਾਗੂ ਕੀਤੀ ਜਾਵੇਗੀ। ਹਾਲਾਂਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਇਸ ਯੋਜਨਾ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ।

 (For more Punjabi news apart from 30 lakh families of Punjab will get flour and wheat at home, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement