Punjab News : ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਹੋਇਆ ਨਿਵੇਸ਼

By : GAGANDEEP

Published : Jan 29, 2024, 12:25 pm IST
Updated : Jan 29, 2024, 3:09 pm IST
SHARE ARTICLE
64 thousand crores investment in Punjab news in punjabi
64 thousand crores investment in Punjab news in punjabi

Punjab News : 500 ਲੋਕਾਂ ਨੂੰ ਸਿੱਧਾ ਮਿਲੇਗਾ ਰੁਜ਼ਗਾਰ

64 thousand crores investment in Punjab news in punjabi : ਪੰਜਾਬ ਵਿਚ ਮਾਨ ਸਰਕਾਰ ਦੇ ਫੈਸਲਿਆਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਦੋ ਸਾਲਾਂ ਵਿਚ ਸੂਬੇ ਵਿੱਚ 64 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਕਰੀਬ 4 ਹਜ਼ਾਰ ਉਦਯੋਗਿਕ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ। ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਪ੍ਰਮੁੱਖ ਰੂਪ ਵਿਚ ਉਦਯੋਗਿਕ ਵਿਕਾਸ ਹੋ ਰਿਹਾ ਹੈ।

ਇਹ ਵੀ ਪੜ੍ਹੋ: Patiala News: ਡਾਕਟਰ ਪੁੱਤ ਨੇ ਆਪਣੇ ਬ੍ਰੇਨ ਡੈੱਡ ਪਿਤਾ ਦੇ ਅੰਗ ਦਾਨ ਕਰਕੇ ਬਚਾਈ ਦੋ ਲੋਕਾਂ ਦੀ ਜਾਨ 

ਇਨਵੈਸਟ ਪੰਜਾਬ ਵਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਨਾ ਸਿਰਫ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਕੰਪਨੀਆਂ ਵੀ ਇਸ 'ਚ ਦਿਲਚਸਪੀ ਦਿਖਾ ਰਹੀਆਂ ਹਨ। ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ 2600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਸਟੀਲ ਪਲਾਂਟ ਲਈ ਸਾਰੀਆਂ ਪਰਮਿਸ਼ਨਾਂ ਜਾਰੀ ਹੋ ਚੁੱਕੀਆਂ ਹਨ ਅਤੇ ਹੁਣ ਸਿਰਫ਼ ਪਲਾਂਟ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਹ ਸਾਲ 2025 ਤੱਕ ਪੂਰਾ ਹੋਣਾ ਤੈਅ ਹੈ।

ਇਹ ਵੀ ਪੜ੍ਹੋ: Bhupinder Babal News: ਭੁਪਿੰਦਰ ਬੱਬਲ ਨੂੰ 'ਅਰਜਨ ਵੇਲੀ' ਲਈ ਮਿਲਿਆ ਸਰਵੋਤਮ ਪਲੇਬੈਕ ਗਾਇਕ ਦਾ ਪੁਰਸਕਾਰ

ਇਸ ਨਾਲ 500 ਲੋਕਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਵਿਭਾਗ ਨੇ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਜਾਰੀ ਕੀਤੀ ਹੈ। ਇਸ ਤਹਿਤ ਸੂਬੇ ਵਿੱਚ ਗਲੋਬਲ ਵੈਲਿਊ ਚੇਨ ਨੂੰ ਅੱਗੇ ਲਿਜਾਣ ਦੇ ਨਾਲ-ਨਾਲ ਪੰਜ ਸਾਲਾਂ ਵਿੱਚ 5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਮਿੱਥਿਆ ਗਿਆ ਹੈ। ਨੀਤੀ ਤਹਿਤ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਅਤੇ ਹੁਨਰ ਰਾਹੀਂ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਵਿੱਚ 15 ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਨੀਤੀ ਨਿਰਮਾਣ ਅਤੇ ਸੇਵਾ ਉਦਯੋਗਾਂ ਦੇ ਵੱਖ-ਵੱਖ ਖੇਤਰਾਂ ਵਿਚ ਘੱਟੋ-ਘੱਟ ਇਕ ਐਂਕਰ ਯੂਨਿਟ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਾਂ ਨੂੰ 5 ਸਾਲਾਂ ਲਈ ਕਿਫਾਇਤੀ ਅਤੇ ਸਥਿਰ ਦਰਾਂ 'ਤੇ ਬਿਜਲੀ ਪ੍ਰਦਾਨ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। 

 (For more Punjabi news apart from 64 thousand crores investment in Punjab news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM

Bal Mukand Sharma Emotional On jaswinder bhalla Death 'ਜਿਗਰੀ ਯਾਰ ਨਾਲ ਬਿਤਾਏ ਪਲ ਯਾਦ ਕਰ ਭਰ ਆਈਆਂ ਅੱਖਾਂ'

22 Aug 2025 3:15 PM

'ਭੱਲਾ ਸਾਬ੍ਹ ਦੀਆਂ ਯਾਦਾਂ ਸਾਨੂੰ ਹਸਾਉਂਦੀਆਂ ਰਹਿਣਗੀਆਂ' Jaswinder bhalla ਦੇ ਕਰੀਬੀ ਪਹੁੰਚੇ ਦੁੱਖ ਵੰਡਾਉਣ | RIP

22 Aug 2025 3:14 PM
Advertisement