Kapurthala News: ਸੱਸ-ਸਹੁਰੇ ਨੇ ਹੀ ਗਲਾ ਘੁੱਟ ਕੇ ਮਾਰੀ NRI ਨੂੰਹ, ਪੁਲਿਸ ਪੁੱਛਗਿੱਛ ਦੌਰਾਨ ਹੋਇਆ ਖੁਲਾਸਾ

By : GAGANDEEP

Published : Jan 29, 2024, 8:47 am IST
Updated : Jan 29, 2024, 8:56 am IST
SHARE ARTICLE
Mother-in-law killed NRI daughter-in-law Kapurthala News in punjabi
Mother-in-law killed NRI daughter-in-law Kapurthala News in punjabi

Kapurthala News: ਸੱਸ ਅਤੇ ਸਹੁਰੇ ਨੂੰ ਕੀਤਾ ਗ੍ਰਿਫਤਾਰ

Mother-in-law murder NRI daughter-in-law Kapurthala News in punjabi : ਕਪੂਰਥਲਾ 'ਚ ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ।

ਇਹ ਵੀ ਪੜ੍ਹੋ: Chandigarh News: ਚੌਥੀ ਵਾਰ ਚੰਡੀਗੜ੍ਹ ਗੋਲਫ ਕਲੱਬ ਦੇ ਬਣੇ ਪ੍ਰਧਾਨ ਰਵੀਬੀਰ ਸਿੰਘ 

ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ। ਜਿਸ ਵਿੱਚ ਉਨ੍ਹਾਂ ਨੇ ਸਾਰੀ ਸੱਚਾਈ ਦਾ ਖੁਲਾਸਾ ਕੀਤਾ। ਮਾਂ ਮੁਤਾਬਕ ਉਨ੍ਹਾਂ ਨੇ  ਵਿਆਹ ਦੇ ਬਹਾਨੇ ਧੀ ਨੂੰ ਭਾਰਤ ਬੁਲਾਇਆ ਸੀ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਸੱਸ ਅਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅਦਾਲਤ 'ਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ 'ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ: Bigg Boss 17 Winner: ਮੁਨੱਵਰ ਫਾਰੂਕੀ ਨੇ ਜਿੱਤਿਆ ਬਿੱਗ ਬੌਸ-17 ਦਾ ਖਿਤਾਬ, ਮਿਲਿਆ 50 ਲੱਖ ਦਾ ਨਕਦ ਇਨਾਮ ਅਤੇ ਕਾਰ 

ਮ੍ਰਿਤਕਾ ਦਾ ਪਤੀ ਇਸ ਸਮੇਂ ਅਮਰੀਕਾ ਵਿੱਚ ਹੈ। ਮ੍ਰਿਤਕ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ 'ਤੇ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ। ਔਰਤ ਨੇ ਕਿਹਾ ਕਿ ਉਸ ਦੀ ਬੇਟੀ ਦਾ ਬੱਚਾ ਉਨ੍ਹਾਂ ਨੂੰ  ਦਿਤਾ ਜਾਵੇ। ਮ੍ਰਿਤਕ ਔਰਤ ਦੀ ਮਾਤਾ ਨਿਰਮਲ ਕੌਰ ਨੇ ਦੱਸਿਆ ਕਿ ਉਹ ਪਿੰਡ ਮੋਖੇਵਾਲ (ਜਲੰਧਰ) ਦੀ ਵਸਨੀਕ ਹੈ। ਵਰਤਮਾਨ ਵਿੱਚ ਉਹ ਯੂਕੇ ਵਿਚ ਰਹਿੰਦੀ ਹੈ। ਉਸ ਦੀ ਲੜਕੀ ਰਾਜਦੀਪ ਕੌਰ (30) ਦਾ ਵਿਆਹ 7 ਸਾਲ ਪਹਿਲਾਂ ਪਿੰਡ ਨਾਨੋ ਮੱਲੀਆਂ (ਕਪੂਰਥਲਾ) ਦੇ ਰਹਿਣ ਵਾਲੇ ਮਨਜਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਅਤੇ ਜਵਾਈ ਅਮਰੀਕਾ ਰਹਿੰਦੇ ਸਨ। ਉਨ੍ਹਾਂ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ, ਜੋ ਅਮਰੀਕਾ ਵਿੱਚ ਉਨ੍ਹਾਂ ਦੇ ਨਾਲ ਰਹਿੰਦਾ ਹੈ।

ਨਿਰਮਲ ਕੌਰ ਨੇ ਦੱਸਿਆ ਕਿ ਧੀ 12 ਜਨਵਰੀ ਨੂੰ ਆਪਣੇ 5 ਸਾਲਾ ਬੱਚੇ ਨਾਲ ਇਹ ਕਹਿ ਕੇ ਭਾਰਤ ਆਈ ਸੀ ਕਿ ਉਹ ਆਪਣੇ ਸਹੁਰੇ ਪਰਿਵਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ। ਇਸ ਤੋਂ ਬਾਅਦ 19 ਜਨਵਰੀ ਨੂੰ ਉਸ ਨੂੰ ਜਵਾਈ ਮਨਜਿੰਦਰ ਸਿੰਘ ਦਾ ਫੋਨ ਆਇਆ। ਉਨ੍ਹਾਂ ਕਿਹਾ ਕਿ ਰਾਜਦੀਪ ਕੌਰ ਗੱਲ ਨਹੀਂ ਕਰ ਰਹੀ। ਇਸ ਲਈ ਉਹ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਹਨ। ਮੈਂ 24 ਤਰੀਕ ਨੂੰ ਯੂਕੇ ਤੋਂ ਪੰਜਾਬ ਪਹੁੰਚੀ। ਇਸ ਤੋਂ ਬਾਅਦ ਉਹ ਆਪਣੀ ਧੀ ਦੇ ਸਹੁਰੇ ਘਰ ਪਹੁੰਚੀ। ਇੱਥੇ ਧੀ ਮ੍ਰਿਤਕ ਪਾਈ ਗਈ। ਜਦੋਂ ਮੈਂ ਉਸ ਦੇ ਸਹੁਰਿਆਂ ਨੂੰ ਮੌਤ ਬਾਰੇ ਪੁੱਛਿਆ ਤਾਂ ਉਹ ਸਾਰੇ ਵੱਖੋ-ਵੱਖਰੀਆਂ ਗੱਲਾਂ ਕਰਨ ਲੱਗੇ। ਜਿਸ ਕਾਰਨ ਮੈਨੂੰ ਉਸ ਦੀਆਂ ਗੱਲਾਂ 'ਤੇ ਸ਼ੱਕ ਹੋਣ ਲੱਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਔਰਤ ਨੇ ਦੋਸ਼ ਲਾਇਆ ਕਿ ਜਵਾਈ, ਸਹੁਰਾ ਜਗਦੇਵ ਸਿੰਘ ਅਤੇ ਸੱਸ ਬਲਜੀਤ ਕੌਰ ਨੇ ਇਕ ਯੋਜਨਾ ਤਹਿਤ ਉਸ ਦੀ ਲੜਕੀ ਨੂੰ ਅਮਰੀਕਾ ਤੋਂ ਭਾਰਤ ਬੁਲਾਇਆ ਸੀ। ਜਦੋਂ ਕਿ ਸਹੁਰੇ ਘਰ ਵਿੱਚ ਕੋਈ ਵਿਆਹ ਦੀ ਨਹੀਂ ਸੀ। ਇਨ੍ਹਾਂ ਲੋਕਾਂ ਨੇ ਬੇਟੀ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ। ਜਿਸ ਨਾਲ ਉਹ ਬਿਲਕੁਲ ਵੀ ਸਹਿਮਤ ਨਹੀਂ ਹੈ। ਨਿਰਮਲ ਕੌਰ ਨੇ ਪੁਲਿਸ ਨੂੰ ਉਸ ਦੀ ਲੜਕੀ ਦਾ ਬੱਚਾ, ਦਸਤਾਵੇਜ਼ ਅਤੇ ਉਸ ਦਾ ਫੋਨ ਵਾਪਸ ਲੈਣ ਦੀ ਅਪੀਲ ਕੀਤੀ ਹੈ।

 (For more Punjabi news apart from Mother-in-law killed NRI daughter-in-law Kapurthala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement