Punjab News: ਜਤਿੰਦਰ ਸਿੰਘ ਔਲਖ ਨੇ ਚੇਅਰਮੈਨ PPSC ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ
Published : Jan 29, 2024, 8:01 pm IST
Updated : Jan 29, 2024, 8:16 pm IST
SHARE ARTICLE
Oath administered to PPSC Chairman Jatinder Singh Aulakh and State Chief Information Commissioner Inderpal Singh
Oath administered to PPSC Chairman Jatinder Singh Aulakh and State Chief Information Commissioner Inderpal Singh

ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਕਾਡਰ ਦੇ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਪਿੰਡ ਬਰਗਾੜੀ (ਫਰੀਦਕੋਟ) ਦੇ ਜੰਮਪਲ ਹਨ। ਪੰਜਾਬ ਪੁਲਿਸ ਵਿੱਚ 33 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਏ.ਡੀ.ਜੀ.ਪੀ. ਦੇ ਰੈਂਕ ਉੱਤੇ ਇੰਟੈਲੀਜੈਂਸ ਚੀਫ਼ ਵਜੋਂ ਸੇਵਾਮੁਕਤ ਹੋਏ ਸਨ। ਔਲਖ ਨੇ ਪੀ.ਪੀ.ਐਸ. ਨਾਭਾ ਤੋਂ ਸਕੂਲੀ ਸਿੱਖਿਆ, ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ ਬੀ.ਏ. (ਆਨਰਜ਼) ਅਤੇ ਪੰਜਾਬ ਯੂਨੀਵਰਸਿਟੀ ਤੋਂ ਐਲ.ਐਲ.ਬੀ. ਅਤੇ ਇਤਿਹਾਸ ਵਿਸ਼ੇ ਵਿੱਚ ਐਮ.ਏ. ਦੀ ਡਿਗਰੀ ਹਾਸਲ ਕੀਤੀ।

ਆਪਣੇ ਸੇਵਾ ਕਾਲ ਦੌਰਾਨ ਉਹ ਵੱਖ-ਵੱਖ ਜ਼ਿਲਿ੍ਹਆਂ ਐਸ.ਏ.ਐਸ. ਨਗਰ, ਸੰਗਰੂਰ, ਰੂਪਨਗਰ, ਜਗਰਾਉਂ, ਐਸ.ਬੀ.ਐਸ. ਨਗਰ, ਅਤੇ ਖੰਨਾ ਵਿਖੇ ਐਸ.ਐਸ.ਪੀ. ਵਜੋਂ ਤਾਇਨਾਤ ਰਹੇ। ਉਹ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਲੁਧਿਆਣਾ, ਆਈ.ਜੀ.ਪਟਿਆਲਾ ਤੇ ਫਿਰੋਜ਼ਪੁਰ ਰੇਂਜ, ਆਈ.ਜੀ. ਹੈੱਡਕੁਆਰਟਰ ਤੇ ਇੰਟੈਲੀਜੈਂਸ ਵਜੋਂ ਸੇਵਾ ਨਿਭਾਉਣ ਉਪਰੰਤ ਏ.ਡੀ.ਜੀ.ਪੀ. ਦੇ ਰੈਂਕ ’ਤੇ ਖੁਫ਼ੀਆ ਵਿੰਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ।ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ (ਵਿਸ਼ੇਸ਼), ਵਿਸ਼ੇਸ਼ ਸੇਵਾਵਾਂ ਲਈ ਪੁਲਿਸ ਮੈਡਲ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸਿਜ਼, ਮੁੱਖ ਮੰਤਰੀ ਮੈਡਲ ਅਤੇ ਤਿੰਨ ਵਾਰ ਡੀ.ਜੀ.ਪੀ. ਦੀ ਸ਼ਲਾਘਾ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਰਾਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਣ ਵਾਲੇ ਉੱਘੇ ਐਡਵੋਕੇਟ ਇੰਦਰਪਾਲ ਸਿੰਘ ਹੁਸ਼ਿਆਰਪੁਰ ਦੇ ਵਸਨੀਕ ਹਨ। ਇੰਦਰਪਾਲ ਸਿੰਘ ਨੇ ਕਾਨੂੰਨੀ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਉਹ ਬ੍ਰਿਟਿਸ਼ ਹਾਈ ਕਮਿਸ਼ਨ ਲਈ ਸਟੈਂਡਿੰਗ ਕੌਂਸਲ, ਪੈਨਲ ਭਾਰਤੀ ਯੂਨੀਅਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਰ ਕੌਂਸਲ ਮੈਂਬਰ ਚੁਣੇ ਗਏ ਅਤੇ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਉਪ ਚੇਅਰਮੈਨ ਚੁਣੇ ਗਏ। ਉਨ੍ਹਾਂ ਨੂੰ 20 ਅਗਸਤ, 2022 ਨੂੰ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Death News : ਕਮਲ ਕੌਰ ਭਾਬੀ ਦੇ ਪਿੰਡ 'ਚ ਪਹੁੰਚਿਆ ਪੱਤਰਕਾਰ ਕੱਢ ਲੈ ਲਿਆਇਆ ਅੰਦਰਲੀ ਗੱਲ

13 Jun 2025 2:53 PM

Israel destroyed Iran's nuclear sites; several top leaders, including Iran's army chief, were killed

13 Jun 2025 2:52 PM

Kamal Kaur Bhabhi Death News : Kamal Kaur Bhabhi Murder Case Update | Amritpal Singh Mehron

13 Jun 2025 2:49 PM

Who was Kanchan Kumari aka Kamal Kaur Bhabhi? Dead Body Found in Bathinda Hospital's Car Parking

12 Jun 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Jun 2025 12:22 PM
Advertisement