ਨਾਲਾਗੜ੍ਹ ਧਮਾਕਾ ਮਾਮਲੇ 'ਚ ਪੁਲਿਸ ਵੱਲੋਂ ਬੱਬਰ ਖਾਲਸਾ ਦੇ 2 ਗੁਰਗੇ ਕਾਬੂ
Published : Jan 29, 2026, 8:28 pm IST
Updated : Jan 29, 2026, 8:28 pm IST
SHARE ARTICLE
Police arrest 2 Babbar Khalsa followers in Nalagarh blast case
Police arrest 2 Babbar Khalsa followers in Nalagarh blast case

ਆਈ.ਈ.ਡੀ. ਬਰਾਮਦ

ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿਚ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 31 ਦਸੰਬਰ, 2025 ਨੂੰ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਇੱਕ ਆਈਈਡੀ ਪਹੁੰਚਾਈ ਸੀ, ਜਿਸਦੀ ਵਰਤੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ 1 ਜਨਵਰੀ, 2026 ਨੂੰ ਹੋਏ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਵਿਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਨਵਾਂਸ਼ਹਿਰ ਦੇ ਐਸਐਸਪੀ ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ। ਐਸਐਸਪੀ ਨੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਅਤੇ ਫਾਲੋ-ਅੱਪ ਕਾਰਵਾਈ ਦੇ ਆਧਾਰ 'ਤੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨ ਤੋਂ ਇਕ ਆਈਈਡੀ ਬਰਾਮਦ ਕੀਤਾ ਗਿਆ ਹੈ, ਜੋ ਇਸ ਅੱਤਵਾਦੀ ਸਾਜ਼ਿਸ਼ ਵਿਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦਾ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement