
ਭਗਵੰਤ ਮਾਨ ਨੂੰ ਆਪਣਾ ਦੁੱਖ ਦੱਸਦੇ ਹੋਏ ਕੀਤੀ ਇਨਸਾਫ਼ ਦੀ ਮੰਗ
ਫਰੀਦਕੋਟ- ਬਹਿਬਲ ਕਲਾਂ ਗੋਲੀ ਕਾਂਡ ਦੇ ਮੁਖ ਗਵਾਹ ਸੁਰਜੀਤ ਸਿੰਘ ਦੇ ਬੇਟੇ ਨੇ ਫਰੀਦਕੋਟ ਪਹੁੰਚੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣਾ ਦੁਖੜਾ ਦੱਸਦੇ ਹੋਏ ਇਨਸਾਫ ਦੀ ਗੁਹਾਰ ਲਗਾਈ ਹੈ। ਮ੍ਰਿਤਕ ਸੁਰਜੀਤ ਸਿੰਘ ਦਾ ਪਰਿਵਾਰ ਲਗਾਤਾਰ ਇਲਜਾਮ ਲਗਾ ਰਿਹਾ ਹੈ ਕਿ ਉਸ ਦੀ ਮੌਤ ਕੁਦਰਤੀ ਨਹੀਂ ਸੀ।
File
ਸਗੋ ਲਗਾਤਾਰ ਪੈ ਰਹੇ ਸਿਆਸੀ ਦਬਾ ਕਰਕੇ ਮੌਤ ਹੋਈ ਹੈ। ਇਸ ਦੇ ਨਾਲ ਹੀ ਸੁਰਜੀਤ ਸਿੰਘ ਦੇ ਬੇਟੇ ਨੇ ਕਿਹਾ ਕਿ ਤਿੰਨ ਲੋਕਾਂ ਖਿਲਾਫ ਮਾਮਲਾ ਤਾਂ ਦਰਜ ਕਰ ਲਿਆ ਗਿਆ ਪਰ ਹੁਣ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਕਿਉਂਕਿ ਮੁਲਜ਼ਮਾਂ ਨੂੰ ਸਿਆਸੀ ਸਹਿ ਹੈ।
File
ਦੱਸ ਦਈਏ ਕਿ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਲਗਾਤਾਰ ਕਾਂਗਰਸੀ ਵਿਧਾਇਕਾਂ ‘ਤੇ ਇਲਜ਼ਾਮ ਲਗਾਏ ਜਾਂ ਰਹੇ ਨੇ ਜਿਨ੍ਹਾਂ ਦਾ ਕਾਂਗਰਸੀ ਵਿਧਾਇਕਾਂ ਵੱਲੋਂ ਪ੍ਰੈਸ ਕਾਨਫਰੰਸ ਜਰੀਏ ਜਵਾਬ ਦਿੰਦੇ ਹੋਏ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆਂ ਸੀ ਪਰ ਹੁਣ ਭਗਵੰਤ ਅੱਗੇ ਲਗਾਈ ਗਈ ਗੁਹਾਰ ਤੋਂ ਬਾਅਦ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਕੀ ਕਰਦੇ ਹਨ।
File
ਦੱਸ ਦਈਏ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ 'ਤੇ ਮਾਮਲੇ 'ਚ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸੁਰਜੀਤ ਸਿੰਘ ਦੀ 15 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
File
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।