
ਅਜਨਾਲਾ ਨੂੰ ਵੀ ਚੈਨਲ ‘ਤੇ ਬਹਿਸ ਕਰਨ ਦੀ ਦਿੱਤੀ ਚੁਣੌਤੀ
ਸਿੱਖ ਪ੍ਰਚਾਰ ਰਣਜੀਤ ਸਿੰਘ ਢੱਡਰੀਆਂਵਾਲੇ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵਿਵਾਦ ਦਿਨੋ ਦਿਨ ਤੁਲ ਫੜ੍ਹਦਾ ਜਾ ਰਿਹਾ ਹੈ। ਹੁਣ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਕ ਵੀਡੀਓ ਜਾਰੀ ਕਰਕੇ ਜਥੇਦਾਰ ਤੋਂ ਪੁੱਛਿਆ ਕਿ ਉਹ ਚੈਨਲ ਉੱਤੇ ਗੱਲਬਾਤ ਕਰਨ ਤੋਂ ਕਿਉਂ ਟਾਲਾ ਵੱਟ ਰਹੇ ਹਨ। ਸਿਰਫ ਐਨਾ ਹੀ ਨਹੀਂ ਇਸ ਦੇ ਨਾਲ ਹੀ ਉਨ੍ਹਾਂ ਨੇ ਅਮਰੀਕ ਸਿੰਘ ਅਜਨਾਲਾ ਨੂੰ ਵੀ ਚੈਨਲ ਉੱਤੇ ਬਹਿਸ ਕਰਨ ਦੀ ਚੁਣੋਤੀ ਦਿੱਤੀ ਹੈ।
File
ਦੱਸ ਦਈਏ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਚੈਨਲ ਉੱਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਪਰ ਹੁਣ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇਕ ਵਾਰ ਫਿਰ ਸਾਹਮਣੇ ਬੈਠ ਕੇ ਗੱਲਤਾਕ ਕਰਨ ਲਈ ਆਖਿਆ ਹੈ। ਦੱਸ ਦਈਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਜੀ ਵਲੋਂ ਨਕਲੀ ਨਿਰੰਕਾਰੀ ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਜੱਥੇਦਾਰ ਜੀ ਬਿਆਨ ਦੇਣ ਤੋਂ ਪਹਿਲਾਂ ਕੁੱਝ ਤਾਂ ਸੋਚ ਲੈਂਦੇ।
File
ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜੱਥੇਦਾਰ ਉਨ੍ਹਾਂ 'ਤੇ ਨਕਲੀ ਨਿਰੰਕਾਰੀ ਹੋਣਾ ਸਾਬਿਤ ਕਰ ਦੇਣ ਤਾਂ ਉਹ ਧਾਰਮਿਕ ਸਟੇਜਾਂ ਤੋਂ ਬਾਅਦ ਆਪਣਾ ਧਾਰਮਿਕ ਅਸਥਾਨ 'ਪ੍ਰਮੇਸ਼ਵਰ ਦੁਆਰ' ਵੀ ਛੱਡ ਦੇਣਗੇ। ਭਾਈ ਰਣਜੀਤ ਸਿੰਘ ਨੇ ਜਾਰੀ ਵੀਡਿਓ ਦੌਰਾਨ ਕਿਹਾ ਕਿ ਜੱਥੇਦਾਰ ਜੀ ਦੇ ਇਸ ਬਿਆਨ ਨਾਲ ਜਿੱਥੇ ਉਨ੍ਹਾਂ ਨੂੰ ਤਾਂ ਦੁੱਖ ਲੱਗਿਆ, ਉਥੇ ਉਨ੍ਹਾਂ ਨਾਲ ਜੁੜੀ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
File
ਉਨ੍ਹਾਂ ਕਿਹਾ ਕਿ ਅਜੇ ਤੱਕ ਕੁੱਝ ਜੱਥੇਬੰਦੀਆਂ ਵਲੋਂ ਉਨ੍ਹਾਂ 'ਤੇ ਜੋ ਦੋਸ਼ ਲਾਏ ਗਏ ਹਨ, ਉਹ ਸਾਬਿਤ ਨਹੀਂ ਹੋਏ ਪਰ ਇਸ ਦੇ ਬਾਵਜੂਦ ਵੀ ਜੱਥੇਦਾਰ ਜੀ ਨੇ ਇਹ ਬਿਆਨ ਜਾਰੀ ਕਰ ਦਿੱਤਾ, ਇਸ ਲਈ ਉਹ ਸਾਬਿਤ ਕਰਕੇ ਦਿਖਾਉਣ ਕਿ ਉਹ ਨਕਲੀ ਨਿਰੰਕਾਰੀ ਬਣਨ ਦੀ ਰਾਹ ਵੱਲ ਵੱਧ ਰਹੇ ਹਨ ਤਾਂ ਉਹ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਛੱਡ ਉਸ ਦੀ ਸਾਂਭ-ਸੰਭਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਭਾਲ ਦੇਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।