
ਉਹਨਾਂ ਕਿਹਾ ਕਿ ਗੁਰੂ ਘਰ ਦੀਆਂ ਜ਼ਾਇਦਾਦਾਂ ਬਚਾਈਆਂ...
ਸੰਗਰੂਰ: SGPC ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣ ਲਈ ਟਕਸਾਲੀਆਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ। ਉੱਥੇ ਹੀ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਵੀ ਮੈਦਾਨ ਵਿਚ ਉੱਤਰ ਆਏ ਹਨ। ਰਣਜੀਤ ਸਿੰਘ ਨੇ ਸੰਗਰੂਰ ਦੇ ਪਿੰਡ ਰੋਗਲਾ ਦਾ ਦੌਰਾ ਕੀਤਾ ਤੇ ਇੱਥੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦਾ ਸਾਥ ਦੇਣ।
Photo
1 ਮਾਰਚ ਨੂੰ 2020 ਨੂੰ ਪਟਿਆਲਾ ਜ਼ਿਲ੍ਹਾ ਦੇ ਘੱਗਾ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਦੀ ਪੰਥਕ ਰੈਲੀ ਹੈ ਜਿਸ ਦੇ ਸਬੰਧ ਵਿਚ ਉਹ ਦਿੜਬਾ ਦੇ ਰੋਗਲਾ ਵਿਚ ਗੁਰਦੁਆਰਾ ਸਾਹਿਬ ਪਹੁੰਚੇ। ਇੱਥੇ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕੀਤਾ। ਭਾਈ ਰਣਜੀਤ ਸਿੰਘ ਨੇ ਕਿਹਾ ਕਿ SGPC ਤੇ ਬਾਦਲ ਪਰਵਾਰ ਦਾ ਕਬਜ਼ਾ ਹੈ ਹੁਣ ਉਹ ਇਕਜੁੱਟ ਹੋ ਕੇ ਇਸ ਨੂੰ ਛਡਵਾਉਣਾ ਹੈ।
Photo
ਉਹਨਾਂ ਕਿਹਾ ਕਿ ਗੁਰੂ ਘਰ ਦੀਆਂ ਜ਼ਾਇਦਾਦਾਂ ਬਚਾਈਆਂ ਜਾਣ। ਗੋਲਕ ਦਾ ਪੈਸਾ ਗਰੀਬ ਅਤੇ ਲੋੜਵੰਦਾਂ ਲਈ ਹੈ ਇਸ ਲਈ ਇਸ ਨੂੰ ਚੰਗੇ ਪਾਸੇ ਲਗਾਉਣਾ ਚਾਹੀਦਾ ਹੈ। ਪ੍ਰਬੰਧਕ ਕਮੇਟੀ ਦੇ ਮਿਥੇ ਹੋਏ ਪਰਉਪਕਾਰ ਜੋ ਕਾਰਜ ਹਨ ਉਹ ਉਸੇ ਤਰ੍ਹਾਂ ਹੀ ਪਏ ਹਨ ਇਹਨਾਂ ਤੇ ਚੰਗੀ ਤਰ੍ਹਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਪ੍ਰਬੰਧਕ ਕਮੇਟੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਇਕ ਦਫ਼ਤਰ ਬਣ ਕੇ ਹੀ ਰਹਿ ਗਈ ਹੈ।
Photo
ਜਿਹੜੇ ਸਿੱਖਾਂ ਨੂੰ ਇਕਜੁੱਟ ਰਹਿਣਾ ਚਾਹੀਦਾ ਸੀ ਅੱਜ ਉਹ ਵੀ ਖਿਲਰੇ ਪਏ ਹਨ। ਇਹ ਸਿਖ ਸ਼੍ਰੀ ਅਕਾਲ ਤਖ਼ਤ ਨਾਲੋਂ ਟੁੱਟ ਚੁੱਕੇ ਹਨ ਇਹਨਾਂ ਕਰ ਕੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਜ਼ੀਰੋ ਬਣ ਗਿਆ ਹੈ। ਟਕਸਾਲੀਆਂ ਵੱਲੋਂ ਪ੍ਰਬੰਧਕ ਕਮੇਟੀ ਲਈ ਚੋਣਾਂ ਦੀ ਤਿਆਰੀ ਸ਼ੁਰੂ ਕੀਤੀ ਜਾ ਰਹੀ ਹੈ ਤੇ ਚੋਣਾਂ ਰਾਹੀਂ ਕਬਜ਼ਾ ਵਾਪਸ ਲਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਵੱਲੋਂ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਤੇ ਵੀ ਸਖ਼ਤ ਟਿੱਪਣੀ ਕੀਤੀ ਗਈ।
Photo
ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਸਿਧਾਂਤਾਂ ਦੇ ਮੁੱਦੇ 'ਤੇ ਮੋਰਚਾ ਖੋਲ੍ਹਣ ਵਾਲੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਵਿਚੋਂ ਆਜ਼ਾਦ ਕਰਵਾਉਣ ਦਾ ਝੰਡਾ ਵੀ ਚੁੱਕ ਲਿਆ ਹੈ।
ਅਪਣੀ ਲੁਧਿਆਣਾ ਫੇਰੀ ਮੌਕੇ ਪੁਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਜੇ ਕੋਈ ਸਿਆਸੀ ਪਾਰਟੀ ਖੜ੍ਹੀ ਕਰਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਵੱਡਾ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਅਜ਼ਾਦੀ ਦਿਵਾਉਣਾ ਅਤੇ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟ ਮੈਂਬਰਾਂ ਤੋਂ ਮੁਕਤੀ ਦਿਵਾਉਣਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।