Punjab Police Recruitment 2024 News: ਪੰਜਾਬ ਪੁਲਿਸ ਵਿਚ ਭਰਤੀ ਹੋਣ ਦੇ ਚਾਹਵਾਨ ਖਿੱਚ ਲੈਣ ਤਿਆਰੀ; 1800 ਅਸਾਮੀਆਂ ਲਈ ਹੋਵੇਗੀ ਭਰਤੀ
Published : Feb 29, 2024, 9:59 am IST
Updated : Feb 29, 2024, 9:59 am IST
SHARE ARTICLE
Punjab Police constable recruitment 2024 latest news
Punjab Police constable recruitment 2024 latest news

14 ਮਾਰਚ ਤੋਂ 4 ਅਪ੍ਰੈਲ ਤਕ ਕਰ ਸਕੋਗੇ ਆਨਲਾਈਨ ਅਪਲਾਈ

Punjab Police Recruitment 2024 News: ਪੰਜਾਬ ਪੁਲਿਸ 'ਚ ਜਲਦ ਹੀ 1800 ਅਸਾਮੀਆਂ 'ਤੇ ਭਰਤੀ ਹੋਵੇਗੀ। ਇਹ ਭਰਤੀ ਜ਼ਿਲ੍ਹਾ ਕਾਡਰ ਅਤੇ ਪੁਲਿਸ ਦੇ ਹਥਿਆਰਬੰਦ ਕਾਡਰ ਵਿਚ ਕਾਂਸਟੇਬਲ ਦੇ ਅਹੁਦੇ ਲਈ ਹੋਵੇਗੀ। ਸਰਕਾਰ ਨੇ ਭਰਤੀ ਪ੍ਰਕਿਰਿਆ ਦੇ ਸ਼ੈਡਿਊਲ ਨੂੰ ਅੰਤਿਮ ਰੂਪ ਦੇ ਦਿਤਾ ਹੈ। ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗੀ, ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੋਵੇਗੀ। ਉਮੀਦਵਾਰ ਉਸ ਦਿਨ ਰਾਤ 11.55 ਵਜੇ ਤਕ ਅਪਲਾਈ ਕਰ ਸਕਣਗੇ।

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿਤੇ ਜਾਣਗੇ। ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਹੁਣ ਤਕ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿਤਾ ਜਾ ਚੁੱਕਾ ਹੈ।

ਪੰਜਾਬ ਪੁਲਿਸ ਨੇ ਇਸ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਉਪਰਾਲੇ ਕੀਤੇ ਹਨ। ਭਰਤੀ ਪ੍ਰਕਿਰਿਆ ਵਿਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਸਬੰਧੀ ਇਕ ਹੈਲਪ ਡੈਸਕ ਬਣਾਇਆ ਗਿਆ ਹੈ। ਹੈਲਪ ਡੈਸਕ ਲਈ ਤੁਹਾਨੂੰ 022 61306246 'ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ 'ਤੇ ਜਾਣਾ ਪਵੇਗਾ।

ਉਨ੍ਹਾਂ ਨੂੰ ਇਥੋਂ ਭਰਤੀ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ। ਜਲਦੀ ਹੀ ਪੁਲਿਸ ਵਲੋਂ ਇਸ ਪੋਰਟਲ 'ਤੇ ਸਾਰੀ ਜਾਣਕਾਰੀ ਅਪਲੋਡ ਕਰ ਦਿਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੋ ਸਾਲ ਪਹਿਲਾਂ ਸੱਤਾ ਵਿਚ ਆਉਂਦੇ ਹੀ ਫੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਅਪਣੇ ਦੇਸ਼ ਵਿਚ ਹੀ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਪੁਲਿਸ ਵਿਚ ਹਰ ਸਾਲ ਭਰਤੀ ਕੀਤੀ ਜਾਵੇਗੀ।

ਭਰਤੀ ਪ੍ਰਕਿਰਿਆ ਲਈ ਇਕ ਪੂਰਾ ਸ਼ਡਿਊਲ ਹੋਵੇਗਾ, ਤਾਂ ਜੋ ਨੌਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਅਪਣਾ ਕੈਰੀਅਰ ਬਣਾਉਣ ਦਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਲਈ ਫਿਟਨੈੱਸ ਅਤੇ ਪ੍ਰੀਖਿਆ ਦੀ ਤਿਆਰੀ ਦਾ ਵੀ ਪ੍ਰਬੰਧ ਕਰਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਹਨ।

(For more Punjabi news apart from Punjab Police constable recruitment 2024 latest news, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement