
Amritsar News: ਭੈਣ ਨੂੰ ਖਾਣਾ ਦੇਣ ਜਾ ਰਿਹਾ ਸੀ ਹਸਪਤਾਲ
Shot at the young man in amritsar News in punjabi : ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿਚ ਦਿਨ ਦਿਹਾੜੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਪੁਰਾਣੀ ਰੰਜਿਸ਼ ਕਾਰਨ ਮੁਲਜ਼ਮ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾ ਕੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿਤਾ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਇਸਲਾਮਾਬਾਦ ਇਲਾਕੇ ਦੀ ਰਹਿਣ ਵਾਲੀ ਸੁਰਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਬੇਟੀ ਹਸਪਤਾਲ ਵਿੱਚ ਦਾਖ਼ਲ ਹੈ। ਜਿਸ ਨੂੰ ਉਸ ਦਾ ਭਤੀਜਾ ਅਮਨਪ੍ਰੀਤ ਸਿੰਘ ਖਾਣਾ ਦੇਣ ਜਾ ਰਿਹਾ ਹੈ। ਰਸਤੇ ਵਿਚ ਮੁਲਜ਼ਮ ਨਵਪ੍ਰੀਤ ਸਿੰਘ ਨੇ ਉਸ ਨੂੰ ਰੋਕ ਲਿਆ ਅਤੇ ਉਸ ’ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ ਅਤੇ ਸ਼ਾਇਦ ਇਸੇ ਕਾਰਨ ਉਸ ਨੂੰ ਗੋਲੀ ਮਾਰੀ ਗਈ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ
ਫਿਲਹਾਲ ਅਮਨਪ੍ਰੀਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਰਿੰਦਰ ਕੌਰ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਅਮਨ ਘਰ ਆ ਗਿਆ, ਜਿਥੇ ਪੁਲਿਸ ਅਤੇ ਐਂਬੂਲੈਂਸ ਬੁਲਾ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸਲਾਮਾਬਾਦ ਥਾਣੇ ਦੇ ਏਸੀਪੀ ਸੁਰਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਦੋਸ਼ੀਆਂ ਖਿਲਾਫ ਥਾਣਾ ਕੋਟ ਖਾਲਸਾ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from Shot at the young man in amritsar News in punjabi, stay tuned to Rozana Spokesman)