Punjab Vigilance: ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਗ੍ਰਿਫ਼ਤਾਰ
Published : Feb 29, 2024, 7:46 pm IST
Updated : Feb 29, 2024, 9:16 pm IST
SHARE ARTICLE
VB ARRESTS ASI FOR TAKING RS 8,000 BRIBE News in punjabi
VB ARRESTS ASI FOR TAKING RS 8,000 BRIBE News in punjabi

Punjab Vigilance: ਮੁਲਜ਼ਮ ਨੇ ਨਜਾਇਜ਼ ਤੌਰ 'ਤੇ ਜ਼ਬਤ ਕੀਤੇ ਵਾਹਨ ਨੂੰ ਛੱਡਣ ਬਦਲੇ ਮੰਗੀ ਰਿਸ਼ਵਤ

VB ARRESTS ASI FOR TAKING RS 8,000 BRIBE News in  punjabi: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਸਪ੍ਰੀਤ ਸਿੰਘ ਵਾਸੀ ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਚੌਲ ਮਿੱਲ 'ਚ ਕੰਮ ਕਰਦੀ ਔਰਤ ਦੀ ਹੋਈ ਮੌਤ  

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਪੁਲਿਸ ਚੌਂਕੀ ਫੱਗਣਮਾਜਰਾ ਵਿਖੇ ਨਜਾਇਜ਼ ਤੌਰ 'ਤੇ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਵਾਉਣ ਬਦਲੇ 8,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ: Ahmedabad News: 5 ਮਹੀਨੇ ਦੀ ਬੱਚੀ ਦੇ ਰੋਣ ਤੋਂ ਦੁਖੀ ਪਿਓ ਨੇ ਗਲਾ ਘੁੱਟ ਕੇ ਮਾਰੀ ਮਾਸੂਮ ਬੱਚੀ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from VB ARRESTS ASI FOR TAKING RS 8,000 BRIBE News in punjabi, stay tuned to Rozana Spokesman)

Tags: 000 bribe

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement