ਮੁੱਖ ਮੰਤਰੀ ਦਫ਼ਤਰ ਦੇ ਭਰੋਸੇ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਜਾਰੀ
Published : Aug 5, 2017, 6:07 pm IST
Updated : Mar 29, 2018, 5:31 pm IST
SHARE ARTICLE
Unemployed teachers
Unemployed teachers

ਪਿਛਲੇ ਕਈ ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਪ੍ਰਦਰਸ਼ਨ ਖ਼ਤਮ ਕਰਾਉਣ ਦੇ ਯਤਨਾਂ ਨੂੰ ਨਕਾਰ ਦਿਤਾ।

ਐਸ.ਏ.ਐਸ. ਨਗਰ, 5 ਅਗੱਸਤ (ਸੁਖਦੀਪ ਸਿੰਘ ਸੋਈਂ): ਪਿਛਲੇ ਕਈ ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਪ੍ਰਦਰਸ਼ਨ ਖ਼ਤਮ ਕਰਾਉਣ ਦੇ ਯਤਨਾਂ ਨੂੰ ਨਕਾਰ ਦਿਤਾ। ਮੁੱਖ ਮੰਤਰੀ ਦਫ਼ਤਰ ਨੇ ਵਿਸ਼ੇਸ਼ ਰੂਪ ਵਿਚ ਕੈਪਟਨ ਸੰਦੀਪ ਸੰਧੂ ਨੂੰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਗੱਲਬਾਤ ਕਰਨ ਲਈ ਭੇਜਿਆ ਸੀ ਪਰ ਅਧਿਆਪਕਾਂ ਨੇ ਗੱਲਬਾਤ ਕਰਨ ਤੋਂ ਨਾਂਹ ਕਰ ਦਿਤੀ ਅਤੇ ਕਿਹਾ ਕਿ ਸਾਨੂੰ ਪਹਿਲਾਂ ਨਿਯੁਕਤੀ ਪੱਤਰ ਦਿਤੇ ਜਾਣ, ਉਸ ਤੋਂ ਬਾਅਦ ਹੀ ਕੋਈ ਗੱਲਬਾਤ ਹੋ ਸਕਦੀ ਹੈ। ਸੰਧੂ ਨੇ ਕਲ ਕੈਬਨਿਟ ਮੀਟਿੰਗ ਵਿਚ ਅਧਿਆਪਕਾਂ ਦੀ ਨਿਯੁਕਤੀ ਬਾਰੇ ਲਏ ਗਏ ਫ਼ੈਸਲੇ ਸਬੰਧੀ ਪ੍ਰਦਰਸ਼ਨਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਸਰਕਾਰ ਜਲਦੀ ਹੀ ਟੈਟ ਪਾਸ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਦੇਵੇਗੀ ਪਰ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ 'ਚ ਉਨ੍ਹਾਂ ਦਾ ਨਾਂ ਨਹੀਂ ਆਵੇਗਾ ਕਿਉਂਕਿ ਜਿਹੜੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਉਨ੍ਹਾਂ ਦੀ ਗਿਣਤੀ ਕਾਫ਼ੀ ਘੱਟ ਹੈ ਜਦਕਿ 6 ਹਜ਼ਾਰ ਦੇ ਕਰੀਬ ਅਸਾਮੀਆਂ ਖ਼ਾਲੀ ਹਨ।
ਬੇਰੁਜਗਾਰ ਅਧਿਆਪਕਾਂ ਦੇ ਧਰਨੇ ਵਾਲੀ ਥਾਂ ਨੇੜੇ ਭਾਰੀ ਪੁਲਿਸ ਫ਼ੋਰਸ ਤੈਨਾਤ ਹੋਣ ਕਾਰਨ ਇੱਕ ਵਾਰ ਤਾਂ ਇਹ ਖਦਸ਼ਾ ਬਣ ਗਿਆ ਸੀ ਕਿ ਪ੍ਰਸ਼ਾਸਨ ਵਲੋਂ ਸਖ਼ਤੀ ਨਾਲ ਕੰਮ ਲੈਂਦਿਆਂ ਧਰਨਾਕਾਰੀਆਂ ਨੂੰ ਹਟਾ ਦਿਤਾ ਜਾਵੇਗਾ। ਇਸ ਦੌਰਾਨ ਉੱਥੇ ਭਾਰੀ ਪੁਲਿਸ ਫੋਰਸ ਤੈਨਾਤ ਕਰਨ ਦੇ ਨਾਲ-ਨਾਲ ਪਾਣੀ ਛੱਡਣ ਵਾਲੀ ਗੱਡੀ, ਵੱਡੇ ਜਾਲ ਅਤੇ ਹੋਰ ਸਾਜੋ ਸਾਮਾਨ ਪਹੁੰਚਣ ਕਾਰਨ ਧਰਨਾਕਾਰੀ ਅਧਿਆਪਕਾਂ ਵਿਚ ਵੀ ਇਹ ਡਰ ਸਮਾ ਗਿਆ ਸੀ ਕਿ ਪੁਲਿਸ ਵਲੋਂ ਅੱਜ ਉਨ੍ਹਾਂ ਨੂੰ ਜਬਰੀ ਇਥੋਂ ਹਟਾਇਆ ਜਾਵੇਗਾ ਪਰ ਪ੍ਰਸ਼ਾਸਨ ਦੇ ਇਹ ਸਾਰੇ ਪ੍ਰਬੰਧ ਵੀ ਬੇਰੁਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦਾ ਸੰਘਰਸ਼ ਖ਼ਤਮ ਕਰਨ ਲਈ ਮਨਾ ਨਹੀਂ ਸਕੇ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਅਪਣਾ ਸੰਘਰਸ਼ ਖ਼ਤਮ ਕਰਨ ਦੀ ਅਪੀਲ ਕੀਤੀ
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਅਪਣੀਆਂ ਮੰਗਾਂ ਮਨਾਉਣ ਲਈ ਟੈਂਕੀ 'ਤੇ ਚੜ੍ਹਨਾ ਜਾਂ ਆਤਮਦਾਹ ਵਰਗੀਆਂ ਧਮਕੀਆਂ  ਦੇਣਾ ਠੀਕ ਨਹੀਂ ਅਤੇ ਇਹ ਤਰੀਕਾ ਸਹੀ ਨਹੀਂ ਹੈ। ਪਿਛਲੇ 52 ਦਿਨਾਂ ਤੋਂ ਸੋਹਾਣਾ ਵਿਖੇ ਟੈਂਕੀ ਤੇ ਖੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਟੈਂਕੀ ਤੋਂ ਉਤਾਰਨ ਅਤੇ ਅਪਣੀ ਸੰਘਰਸ਼ ਖ਼ਤਮ ਕਰਨ ਲਈ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਡੀ.ਆਈ.ਜੀ. ਬਾਬੂ ਲਾਲ ਪੰਨਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਹਿਲ ਦੇ ਯਤਨ ਸਿਰੇ ਨਹੀਂ ਚੜ੍ਹ ਪਾਏ ਅਤੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਰਕਾਰੀ ਧਿਰ ਦੀ ਤਜਵੀਜ਼ ਨੂੰ ਨਕਾਰਦਿਆਂ ਅਪਣੀਆਂ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਪੁਲਿਸ ਤੇ ਪ੍ਰਸ਼ਾਸਨ  ਦੀ ਕੋਈ ਅਜਿਹੀ ਮਨਸਾ ਨਹੀਂ ਕਿ ਇਨ੍ਹਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਪਹੁੰਚਾਇਆ ਜਾਵੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰ ਅਧਿਆਪਕਾਂ ਨੂੰ ਅਪਣੀ ਗੱਲ ਮਨਾਉਣ ਲਈ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਸਰਕਾਰ ਹੁਣ ਵੀ ਉਨ੍ਹਾਂ ਦੇ ਨਾਲ ਹੈ ਅਤੇ ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਕਰ ਕੇ ਹੀ ਕੀਤਾ ਜਾ ਸਕਦਾ ਹੈ। ਇਸ  ਮੌਕੇ ਐਸ.ਪੀ (ਸਿਟੀ) ਜਗਜੀਤ ਸਿੰਘ ਜੱਲਾ, ਐਸ.ਪੀ. (ਹੈਡਕੁਆਟਰ) ਗੁਰਸੇਵਕ ਸਿੰਘ, ਐਸ.ਡੀ.ਐਮ ਆਰ.ਪੀÎ. ਸਿੰਘ, ਡੀ.ਐਸ.ਪੀ ਰਮਨਦੀਪ ਸਿੰਘ ਵੀ ਮੌਜੂਦ ਸਨ
ਸਪਰਾ ਨੇ ਧਰਨਾ ਦੇ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਕੈਬਨਿਟ ਵਿਚ ਲਏ ਗਏ ਫ਼ੈਸਲੇ ਤੋਂ ਜਾਣੂ ਕਰਾਉਦਿਆਂ ਦਸਿਆ ਕਿ ਮੰਤਰੀ ਮੰਡਲ ਵੱਲੋਂ ਪੰਜਾਬ ਦੇ ਟੈਟ ਪਾਸ ਅਧਿਆਪਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਟੈਟ ਪਾਸ ਮਾਸਟਰ ਕਾਡਰ ਅਧਿਆਪਕਾਂ ਲਈ ਸਾਲ 2015 ਵਿੱਚ ਦਿੱਤੇ ਇਸ਼ਤਿਹਾਰ ਤਹਿਤ 6060 ਅਸਾਮੀਆਂ ਵਿੱਚੋਂ 1337 ਉਮੀਦਵਾਰਾਂ ਨੁੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਨਵੀਂ ਭਰਤੀ ਲਈ ਉਮਰ ਹੱਦ ਵਿਚ ਇਕ ਸਾਲ ਦੇ ਵਾਧੇ ਨੂੰ ਵੀ ਪ੍ਰਵਾਨਗੀ ਦਿਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਬੇਰੁਜਗਾਰ ਅਧਿਆਪਕਾਂ ਨਾਲ ਪੁਰੀ ਹਮਦਰਦੀ ਹੈ ਉਨ੍ਹਾਂ ਟੈਂਕੀ ਤੇ ਚੜ੍ਹੇ  ਬੇਰੁਜਗਾਰ ਅਧਿਆਪਕਾਂ ਨੂੰ ਟੈਂਕੀ ਤੋਂ ਥੱਲੇ ਆਉਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਜੇ ਵੀ ਲਗਦਾ ਹੈ ਕਿ ਉਨ੍ਹਾਂ ਦੀ ਹਾਲੇ ਤੱਕ ਗੱਲ ਨਹੀਂ ਸੁਣੀ ਜਾ ਰਹੀਂ ਤਾਂ ਉਨ੍ਹਾਂ ਦੀ ਸਿੱÎਖਿਆ ਵਿਭਾਗ ਨਾਲ ਹੋਰ ਮੀਟਿੰਗ ਕਰਵਾਈ ਜਾ ਸਕਦੀ ਹੈ ਪਰੰਤੂ ਧਰਨਾਕਾਰੀ ਅਧਿਆਪਕਾਂ ਨੇ ਪ੍ਰਸ਼ਾਸ਼ਨ ਦੀ ਇਸ ਅਪੀਲ ਨੂੰ ਨਾਮੰਜੂਰ ਕਰਦਿਆਂ ਕਿਹਾ ਕਿ ਉਹ ਹੁਣ ਆਪਣੀ ਨੌਕਰੀ ਨੂੰ ਲੈ ਕੇ ਧਰਨਾ ਖਤਮ ਕਰਨਗੇ ਅਤੇ ਪ੍ਰਸ਼ਾਸ਼ਨ ਚਾਹੇ ਤਾਂ ਉਹਨਾਂ ਨਾਲ ਜਬਰਦਸਤੀ ਕਰ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement