ਪਤੀ ਵਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
Published : Mar 29, 2018, 12:15 pm IST
Updated : Mar 29, 2018, 12:15 pm IST
SHARE ARTICLE
Investigate by police
Investigate by police

ਲੁਧਿਆਣਾ ਦੇ ਇਲਾਕਾ ਜਨਤਾ ਨਗਰ ਦੀ ਗਲੀ ਨੰਬਰ 5 ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਤੀ ਨੇ ਪਤਨੀ ਦੇ ਸਿਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕਰ ਕੇ ਉਸ ਨੂੰ..

ਲੁਧਿਆਣਾ ਦੇ ਇਲਾਕਾ ਜਨਤਾ ਨਗਰ ਦੀ ਗਲੀ ਨੰਬਰ 5 ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਤੀ ਨੇ ਪਤਨੀ ਦੇ ਸਿਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕਰ ਕੇ  ਉਸ ਨੂੰ ਮੌਤ ਦੇ ਘਾਟ ਉਤਾਰ ਦਿਤਾ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਗਲੀ ਵਿਚ ਖੇਡ ਰਹੇ ਬੱਚੇ ਬੁੱਧਵਾਰ ਰਾਤ ਨੂੰ ਘਰ ਅੰਦਰ ਦਾਖ਼ਲ ਹੋਏ।

MurderMurder

ਜਾਣਕਾਰੀ ਮੁਤਾਬਕ ਪੂਜਾ ਅਪਣੇ ਪਤੀ ਨਾਲ ਜਨਤਾ ਨਗਰ ਇਲਾਕੇ ਵਿਚ ਲੰਮੇ ਸਮੇਂ ਤੋਂ ਰਹਿ ਰਹੀ ਸੀ। ਬੀਤੀ ਰਾਤ ਜਦ ਬੱਚਿਆਂ ਨੇ ਖ਼ੂਨ ਨਾਲ ਲਥਪਥ ਬੈੱਡ ‘ਤੇ ਪਈ ਲਾਸ਼ ਦੇਖ ਕੇ ਰੌਲਾ ਪਾਇਆ ਤਾਂ ਆਂਢੀ-ਗੁਆਂਢੀ ਇਕੱਠੇ ਹੋ ਗਏ ਤੇ ਪੁਲਿਸ ਨੂੰ ਸੂਚਨਾ ਦਿਤੀ ਗਈ।

Investigate by policeInvestigate by police

ਮ੍ਰਿਤਕਾ ਦੀ ਪਛਾਣ ਪੂਜਾ (28) ਵਜੋਂ ਹੋਈ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪੂਜਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

Investigate by policeInvestigate by police

ਏ.ਡੀ.ਸੀ.ਪੀ. ਸੰਦੀਪ ਸ਼ਰਮਾ, ਏ.ਸੀ.ਪੀ. ਗੁਰਦੀਪ ਸਿੰਘ, ਥਾਣਾ ਸ਼ਿਮਲਾਪੁਰੀ ਦੇ ਮੁਖੀ ਰਵੀ ਕੁਮਾਰ ਤੇ ਫ਼ਿੰਗਰ ਪ੍ਰਿੰਟਸ ਐਕਸਪਰਟ ਟੀਮਾਂ ਮੌਕੇ ‘ਤੇ ਪਹੁੰਚੀਆਂ ਸਨ। ਥਾਣਾ ਸ਼ਿਮਲਾਪੁਰੀ ਦੇ ਮੁਖੀ ਆਈ.ਪੀ.ਐੱਸ. ਰਵੀ ਕੁਮਾਰ ਨੇ ਦਸਿਆ ਕਿ ਪੁਲਿਸ ਨੇ ਔਰਤ ਦੇ ਪਤੀ ਚਰਨਜੀਤ ਸਿੰਘ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫ਼ੁਟੇਜ ਵੀ ਚੈੱਕ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement