ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਕਾਰਨ ਡੁੱਬਿਆ ਬੱਚਿਆਂ ਦਾ ਭਵਿੱਖ : ਮਾਣੂਕੇ
Published : Mar 29, 2019, 4:36 pm IST
Updated : Mar 29, 2019, 7:03 pm IST
SHARE ARTICLE
Punjab govt schools
Punjab govt schools

ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਸੂਬੇ 'ਚ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਜਿੱਥੇ ਸਕੂਲ ਦੀ ਇਮਾਰਤ ਸਹੀ ਹੈ, ਉੱਥੇ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕ ਨਹੀਂ ਹਨ ਜਾਂ ਫਿਰ ਨਾ ਹੀ ਸਹੀ ਗਿਣਤੀ ਵਿੱਚ ਅਧਿਆਪਕ ਹਨ। ਸੈਂਕੜੇ ਸਕੂਲਾਂ ਵਿੱਚ ਤਾਂ ਇੱਕ-ਇੱਕ ਅਧਿਆਪਕ ਦੇ ਜ਼ਿੰਮੇ ਸੈਂਕੜਿਆਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਸੰਭਵ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੀ ਜਗਰਾਉਂ ਤੋਂ ਵਿਧਾਇਕ ਅਤੇ ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੀਤਾ।

Sarbjit Kaur ManukeSarbjit Kaur Manuke

ਬੀਬੀ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਸੂਬੇ ਅੰਦਰ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵੀ ਸੂਬੇ ਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਬੱਚਿਆਂ ਦਾ ਭਵਿੱਖ ਹਨੇਰੇ ਵਿਚ ਅਲੋਪ ਹੁੰਦਾ ਨਜ਼ਰ ਆ ਰਿਹਾ ਹੈ।

ਬੀਬੀ ਮਾਣੂੰਕੇ ਨੇ ਕਿਹਾ ਕਿ ਭਲਾ ਅਜਿਹੇ ਹਾਲਾਤ ਵਿੱਚ ਕੌਣ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਉਣਾ ਚਾਹੇਗਾ। ਇਸ ਕਰ ਕੇ ਪ੍ਰਾਈਵੇਟ ਸਕੂਲ ਹੀ ਆਖ਼ਰੀ ਵਿਕਲਪ ਬੱਚਦਾ ਹੈ, ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਨਿੱਜੀ ਸਕੂਲਾਂ ਨੇ ਸਿੱਖਿਆ ਦਾ ਪੂਰਨ ਰੂਪ ਵਿੱਚ ਵਪਾਰੀਕਰਨ ਕਰ ਦਿੱਤਾ ਹੈ ਅਤੇ ਕਾਪੀਆਂ-ਕਿਤਾਬਾਂ ਤੋਂ ਲੈ ਕੇ ਮਨਮਰਜ਼ੀ ਦੀਆਂ ਫ਼ੀਸਾਂ ਨਾਲ ਮਾਪਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ, ਜਿਸ ਨੂੰ ਨੱਥ ਪਾਉਣਾ ਸਰਕਾਰ ਦਾ ਫ਼ਰਜ਼ ਹੈ। ਇਨ੍ਹਾਂ ਸਾਰੀਆਂ ਖ਼ਾਮੀਆਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਮਾਣੂੰਕੇ ਨੇ ਦੱਸਿਆ ਕਿ ਇਨ੍ਹਾਂ ਖ਼ਾਮੀਆਂ ਦੇ ਮੱਦੇਨਜ਼ਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਾਤਾ-ਪਿਤਾ ਦੀ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ।

Private School LootPrivate School Loot

ਪ੍ਰਾਈਵੇਟ ਸਕੂਲਾਂ ਦਾ ਤਾਨਾਸ਼ਾਹੀ ਫੁਰਮਾਨ : 'ਹਰ ਬੱਚਾ ਵੈਨ ਰਾਹੀਂ ਸਕੂਲ ਆਵੇ'
ਬੀਬੀ ਮਾਣੂਕੇ ਨੇ ਚਿੱਠੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਿਆਨ ਕੁੱਝ ਨਾਮੀ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਨੂੰ ਜਾਰੀ ਕੀਤੇ ਫ਼ਰਮਾਨ ਵੱਲ ਦਿਵਾਇਆ ਹੈ ਕਿ ਪ੍ਰਾਈਵੇਟ ਸਕੂਲਾਂ ਨੇ ਫ਼ਰਮਾਨ ਜਾਰੀ ਕੀਤਾ ਹੈ ਕਿ ਹਰ ਬੱਚਾ ਹੁਣ ਸਕੂਲ ਵੈਨ ਰਾਹੀਂ ਸਕੂਲ ਪਹੁੰਚੇ। ਸਕੂਲਾਂ ਵੱਲੋਂ ਅਜਿਹਾ ਕਰਨ ਦਾ ਕਾਰਨ 'ਸੇਫ਼ ਸਕੂਲ ਵਾਹਨ ਸਕੀਮ' ਦੇ ਨਿਯਮਾਂ ਦੀ ਪਾਲਨਾ ਕਰਨਾ ਦੱਸਿਆ ਹੈ। ਇੰਨਾ ਹੀ ਨਹੀਂ ਸਕੂਲ ਵੱਲੋਂ ਵੈਨ ਦੇ ਕਿਰਾਏ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ 500 ਤੋਂ 700 ਰੁਪਏ ਪ੍ਰਤੀ ਬੱਚਾ ਵੈਨ ਦਾ ਕਿਰਾਇਆ ਵਸੂਲਿਆ ਜਾਂਦਾ ਸੀ ਪਰ ਹੁਣ ਕਿਰਾਇਆ ਵਧਾ ਕਿ 1200 ਰੁਪਏ ਪ੍ਰਤੀ ਬੱਚਾ ਕਰ ਦਿੱਤਾ ਗਿਆ ਹੈ।

ਬੱਚਿਆਂ ਨੂੰ ਸਕੂਲ 'ਚੋਂ ਕੱਢਣ ਦੀ ਦਿੱਤੀ ਜਾਂਦੀ ਹੈ ਧਮਕੀ : ਉੱਥੇ ਹੀ ਜੇ ਕੋਈ ਬੱਚਾ ਸਕੂਲ ਵੈਨ ਦੀ ਬਜਾਏ ਰਿਕਸ਼ੇ ਆਦਿ ਵਿਚ ਆਉਂਦਾ ਹੈ ਤਾਂ ਉਸ ਨੂੰ ਘਰ ਵਾਪਸ ਭੇਜ ਦਿੱਤਾ ਜਾਂਦਾ ਹੈ ਅਤੇ ਸਕੂਲ ਮੈਨੇਜਮੈਂਟ ਵੱਲੋਂ ਕਿਹਾ ਜਾਂਦਾ ਹੈ ਕਿ ਜੇ ਬੱਚਾ ਸਕੂਲ ਵੈਨ ਵਿਚ ਆਵੇਗਾ ਤਾਂ ਹੀ ਬੱਚੇ ਨੂੰ ਸਕੂਲ ਵਿਚ ਆਉਣ ਦਿੱਤਾ ਜਾਵੇਗਾ। ਅਜਿਹੇ ਫ਼ਰਮਾਨ ਸਕੂਲ ਮੈਨੇਜਮੈਂਟ ਵੱਲੋਂ ਆਏ ਦਿਨ ਜਾਰੀ ਕੀਤਾ ਜਾਂਦੇ ਹਨ ਜਿਸ ਦਾ ਸਿੱਧਾ ਅਸਰ ਬੱਚਿਆਂ ਦੇ ਮਾਤਾ-ਪਿਤਾ ਦੀਆਂ ਜੇਬਾਂ 'ਤੇ ਪੈਂਦਾ ਹੈ। ਜੇਕਰ ਮਾਤਾ-ਪਿਤਾ ਇਸ ਦਾ ਵਿਰੋਧ ਕਰਦੇ ਹਨ ਤਾਂ ਬੱਚੇ ਨੂੰ ਸਕੂਲ ਵਿਚੋਂ ਕੱਢਣ ਦੀ ਧਮਕੀ ਦਿੱਤੀ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement