
ਠੇਕਾ ਮੁਲਾਜ਼ਮਾਂ ਦੇ ਕਾਰਜਕਾਲ 'ਚ ਇਕ ਸਾਲ ਦੇ ਵਾਧੇ ਨੂੰ ਪ੍ਰਵਾਨਗੀ
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰ ਕੇ ਪੰਜਾਬ ਦੇ ਵੱਖ-ਵੱਖ ਮਹਿਕਮਿਆਂ/ਬੋਰਡ/ਕਾਰਪੋਰੇਸ਼ਨਾਂ ਆਦਿ ਵਿੱਚ ਕੰਮ ਕਰਦੇ ਕੰਟਰੈਕਚੂਅਲ (ਠੇਕਾ) ਮੁਲਾਜ਼ਮਾਂ ਦੇ ਕਾਰਜਕਾਲ 'ਚ ਸਾਲਾਨਾ ਵਾਧੇ ਨੂੰ ਪ੍ਰਵਾਨਗੀ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਇਹ ਪ੍ਰਵਾਨਗੀ ਆਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਪੱਕੀ ਨੌਕਰੀ ਅਤੇ ਹੋਰ ਮੰਗਾਂ ਲਈ ਲਗਾਤਾਰ ਸੰਘਰਸ਼ ਕਰਦੇ ਰਹੇ ਹਨ।