ਮੁੱਖ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ
Published : Mar 29, 2019, 6:01 pm IST
Updated : Mar 29, 2019, 6:01 pm IST
SHARE ARTICLE
Chief Electoral Officer Meeting with Political Parties
Chief Electoral Officer Meeting with Political Parties

ਸਿਆਸੀ ਪਾਰਟੀਆਂ ਨੂੰ ਚੋਣ ਪ੍ਰਚਾਰ ਸਬੰਧੀ ਹਦਾਇਤਾਂ ਦਿੱਤੀਆਂ

ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰਜਾਬ ਰਾਜ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ 'ਚ ਐਡੀਸ਼ਨਲ ਸੀ.ਓ. ਕਵਿਤਾ ਸਿੰਘ ਅਤੇ ਐਡੀਸ਼ਨਲ ਸੀ.ਓ. ਸੀ. ਸੀਬਨ ਹਾਜ਼ਰ ਸਨ। ਮੀਟਿੰਗ ਦੌਰਾਨ ਆਦਰਸ਼ ਚੋਣ ਜਾਬਤੇ ਸਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਸੀ.ਓ. ਕਵਿਤਾ ਸਿੰਘ ਨੇ ਦੱਸਿਆ ਕਿ ਸਟਾਰ ਪ੍ਰਚਾਰਕ ਦੀਆਂ ਗੱਡੀਆਂ ਅਤੇ ਰਾਜਨੀਤਿਕ ਪਾਰਟੀਆਂ ਦੀਆਂ ਗੱਡੀਆਂ ਸਬੰਧੀ ਮਨਜੂਰੀ ਲੈਣ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਜੇ ਕਿਸੇ ਸਿਆਸੀ ਪਾਰਟੀ ਵੱਲੋਂ ਚੋਣ ਪ੍ਰਚਾਰ ਨਾਲ ਸਬੰਧਤ ਸਮੱਗਰੀ ਵੰਡਣ ਲਈ ਕਿਸੇ ਗੱਡੀ ਨੂੰ ਲਾਉਣ ਹੈ ਤਾਂ ਉਸ ਸਬੰਧੀ ਕਮਿਸ਼ਨ ਵੱਲੋਂ ਨਿਯਮ ਤੈਅ ਕੀਤੇ ਗਏ ਹਨ। ਜਿਸ ਅਨੁਸਾਰ 25 ਵਿਧਾਨ ਸਭਾ ਹਲਕਿਆਂ ਲਈ ਇੱਕ ਗੱਡੀ ਦੀ ਵਰਤੋਂ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਦਿੱਤੀ ਜਾਵੇਗੀ। ਮੀਟਿੰਗ 'ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸਟੇਟ ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਨੁਮਾਇੰਦਿਆਂ ਨੇ ਭਾਗ ਲਿਆ।     

Chief Electoral Officer Meeting with Political Parties-2Chief Electoral Officer Meeting with Political Parties-2

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਦੀ ਵਰਤੋਂ ਲਈ 5 ਗੱਡੀਆਂ ਸਬੰਧੀ ਵੀ ਆਗਿਆ ਸੀ.ਓ. ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਅਤੇ ਉਮੀਦਵਾਰ ਦੇ ਪ੍ਰਚਾਰ ਲਈ ਵੀਡੀਓ ਵੈਨਜ਼ ਦੀ ਵਰਤੋਂ ਸਬੰਧੀ ਆਗਿਆ ਵੀ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਦਿੱਤੀ ਜਾਵੇਗੀ, ਪਰ ਇਸ ਸਬੰਧੀ ਉਸ ਗੱਡੀ ਨੂੰ ਹੀ ਪ੍ਰਵਾਨਗੀ ਦਿੱਤੀ ਜਾਵੇਗੀ ਜੋ ਕਿ ਰਾਜ ਵਿੱਚ ਲਾਗੂ ਸਟੇਟ ਟਰਾਂਸਪੋਰਟ ਨਿਯਮਾਂ ਨੂੰ ਪੂਰੀ ਤਰ੍ਹਾਂ ਪੂਰਾ ਕਰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਜਾਂ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜਾਂ ਚੋਣ ਅਮਲ ਵਿੱਚ ਲਗਾਈ ਜਾਣ ਵਾਲੇ ਹਰ ਵਾਹਨ ਲਈ ਪ੍ਰਵਾਨਗੀ ਲੈਣੀ ਅਤਿ ਜ਼ਰੂਰੀ ਹੈ।

ਕਵਿਤਾ ਸਿੰਘ ਨੇ ਦੱਸਿਆ ਕਿ 10 ਤੋਂ ਵੱਧ ਦੋਪਹੀਆ ਦੀ ਵਰਤੋਂ ਲਈ ਵੀ ਪ੍ਰਵਾਨਗੀ ਲੈਣੀ ਅਤਿ ਜ਼ਰੂਰੀ ਹੈ। ਉਹਨਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਮੀਦਵਾਰਾਂ ਦੀਆਂ ਦੋ ਹਾਲ ਹੀ ਵਿੱਚ ਖਿੱਚੀਆਂ ਫੋਟੋਆਂ ਰਿਟਰਨਿੰਗ ਅਫ਼ਸਰ ਨੂੰ ਜਮਾਂ ਕਰਵਾਉਣ ਤਾਂ ਜੋ ਇਨ੍ਹਾਂ ਦੀ ਵਰਤੋਂ ਬੈਲਟ ਪੇਪਰ 'ਤੇ ਕੀਤੀ ਜਾ ਸਕੇ। ਇਸ ਮੌਕੇ ਐਡੀਸ਼ਨਲ ਮੁੱਖ ਚੋਣ ਅਫ਼ਸਰ ਸੀ. ਸਿਬਨ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਚੋਣ ਖ਼ਰਚਿਆਂ ਲਈ ਵੱਖਰਾ ਖਾਤਾ ਖੁਲਵਾਉਣ ਲਈ ਅਗਾਊ ਸੂਚਿਤ ਕਰ ਦੇਣ, ਕਿਉਂਕਿ ਇਹ ਖਾਤਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਇੱਕ ਦਿਨ ਪਹਿਲਾਂ ਜ਼ਰੂਰੀ ਹੈ ਅਤੇ ਇਸ ਖ਼ਾਤੇ ਸਬੰਧੀ ਆਰ.ਓ. ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਬੰਧੀ ਸੂਚਿਤ ਕਰਨਾ ਹੁੰਦਾ ਹੈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਚੋਣ ਨਿਯਮਾਂ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਹਰ ਵਰਗ ਦੇ ਵੋਟਰਾਂ ਦੀ ਸ਼ਮੂਲੀਅਤ ਬਣਾਉਣ ਲਈ ਉਚੇਚੇ ਤੌਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਵੋਟਰਾਂ ਦੀ ਸਹੂਲਤ ਲਈ ਹਰੇਕ ਪੂਲਿੰਗ ਬੂਥ ਉੱਤੇ ਟੈਂਟ ਲਗਾ ਕੇ 30 ਕੁਰਸੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪੀਣ ਲਈ ਪਾਣੀ ਅਤੇ ਪੱਖੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement