
ਰਨਾਲਾ ਦੇ ਏਅਰ ਫੋਰਸ ਸਟੇਸ਼ਨ 'ਤੇ ਸਥਿਤ ਇਕ ਸਕੂਲ ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਬਰਨਾਲਾ- ਬਰਨਾਲਾ ਦੇ ਏਅਰ ਫੋਰਸ ਸਟੇਸ਼ਨ 'ਤੇ ਸਥਿਤ ਇਕ ਸਕੂਲ ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਮਨਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ, ਜੋ ਕਿ 11ਵੀਂ ਜਮਾਤ ਵਿਚ ਪੜਦਾ ਸੀ। ਮ੍ਰਿਤਕ ਦੀ ਉਮਰ ਤਕਰੀਬਨ 16 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਇਮਤਿਹਾਨਾਂ 'ਚ ਫੇਲ੍ਹ ਹੋਣ ਕਾਰਨ ਪਰੇਸ਼ਾਨ ਸੀ, ਇਸ ਕਾਰਨ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ।
ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਮਾਮਲੇ 'ਤੇ ਕਾਰਵਾਈ ਕੀਤੀ ਜਾ ਰਹੀ ਹੈ।