ਪੰਜਾਬ ਸਟੇਟ ਕਰਮਚਾਰੀ ਦਲ ਨੇ ਮੰਗਾਂ ਨਾ ਪੂਰੀਆਂ ਹੋਣ ਤੇ ਕੀਤੀ ਨਾਅਰੇਬਾਜ਼ੀ
Published : Mar 29, 2019, 11:02 am IST
Updated : Mar 29, 2019, 11:05 am IST
SHARE ARTICLE
The slogans made by the Punjab State Employees' Party when the demands
The slogans made by the Punjab State Employees' Party when the demands

ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਛੇਤੀ ਨਾ ਮੰਨੀਆਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਫ਼ਤਿਹਗੜ੍ਹ ਸਾਹਿਬ: ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਅਤੇ ਪੀਡਬਲਿਊਡੀ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਦਰ ਸਿੰਘ ਰਾਏ ਦੀ ਅਗਵਾਈ ਹੇਠ ਅੱਜ ਇੱਥੇ ਆਪਣੀਆਂ ਮੰਗਾ ਸਬੰਧੀ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਤੋਰ ’ਤੇ ਪਹੁੰਚੇ ਦਲ ਦੇ ਸੂਬਾਈ ਪ੍ਰਧਾਨ ਹਰੀ ਸਿੰਘ ਟੌਹੜਾ, ਸੁੱਚਾ ਸਿੰਘ ਰੈਲੋਂ ਅਤੇ ਇੰਦਰ ਸਿੰਘ ਰਾਏ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਵਾਅਦੇ ਜਲਦੀ ਪੂਰੇ ਕਰੇ।

CM Amrinder Singh CM Capt Amarinder Singhਉਨ੍ਹਾਂ ਮੰਗ ਕੀਤੀ ਕਿ ਪੇਅ-ਕਮਿਸ਼ਨ ਨੂੰ ਸਮਾਂ ਬੰਦ ਕਰ ਕੇ ਜਲਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਪਿਛਲੀਆਂ ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਅਤੇ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ, ਜੋ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਵਿੱਚ ਕੰਮ ਕਰ ਰਹੇ ਹਨ ਉਨ੍ਹਾਂ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਪਿਛਲੇ ਲੰਬੇ ਸਮੇਂ ਤੋਂ ਖ਼ਜ਼ਾਨੇ ’ਤੇ ਲੱਗੀ ਪਾਬੰਦੀ ਨੂੰ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਛੇਤੀ ਨਾ ਮੰਨੀਆਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਇਸ ਮੌਕੇ ਗ਼ਰੀਬ ਸਿੰਘ ਮੈੜਾ, ਰਾਮ ਸਿੰਘ ਚੌਹਾਨ, ਕ੍ਰਿਸ਼ਨ ਸਿੰਘ ਜਨਰਲ ਸਕੱਤਰ, ਹਰਵਿੰਦਰ ਸਿੰਘ ਰੌਣੀ, ਜੌਨਸਨ ਮੱਛੀ ਪਾਲਣ ਵਿਭਾਗ, ਹਾਕਮ ਸਿੰਘ ਖੇੜੀ, ਮਹਿੰਦਰ ਸਿੰਘ ਚੀਮਾ, ਮਨਜੀਤ ਸਿੰਘ ਬਧੌਛੀ, ਸੁਖਜਿੰਦਰ ਸਿੰਘ ਪ੍ਰਧਾਨ ਸੈਨੀਟੇਸ਼ਨ, ਤਲਵਿੰਦਰ ਸਿੰਘ, ਰਾਜੂ ਕਲਪ, ਮਨਜੀਤ ਸਿੰਘ, ਗੁਰਚਰਨ ਸਿੰਘ, ਗੁਰਮੁਖ ਸਿੰਘ ਚਤਰ ਪੁਰਾ, ਜਸਪਾਲ ਸਿੰਘ ਪ੍ਰਧਾਨ ਡਰਾਈਵਰ ਯੂਨੀਅਨ, ਬਲਵਿੰਦਰ ਸਿੰਘ ਸੇਖੋਂ, ਕੁਲਦੀਪ ਸਿੰਘ ਧੁੰਦਾ, ਸ਼ੇਰ ਸਿੰਘ ਤੇ ਸੁਰਜੀਤ ਸਿੰਘ ਧੀਰਪੁਰ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement