ਕੈਪਟਨ ਨੇ ਕੇਂਦਰੀ ਵਿੱਤ ਮੰਤਰੀ ਤੋਂ ਤੁਰੰਤ ਮੰਗੀ GST ਦੇ ਬਕਾਏ ਦੀ ਰਕਮ
Published : Mar 29, 2020, 12:28 pm IST
Updated : Mar 29, 2020, 12:28 pm IST
SHARE ARTICLE
Captain immediately asked the union finance minister to pay gst dues
Captain immediately asked the union finance minister to pay gst dues

ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੂੰ ਫੋਨ ਤੇ ਗੱਲਬਾਤ ਕੀਤੀ...

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਿਪਟਣ ਲਈ ਤੁਰੰਤ ਦਖਲ ਦੇਣ ਦੀ ਮੰਗ ਕਰਦੇ ਹੋਏ ਜੀਐਸਟੀ ਬਕਾਏ ਦੀ 2088 ਕਰੋਰ ਦੀ ਰਕਮ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਨਾਲ ਹੀ ਉਦਯੋਗਿਕ ਅਤੇ ਖੇਤੀ ਫ਼ਸਲ ਕਰਜ਼ ਦੀਆਂ ਕਿਸ਼ਤਾਂ ਨੂੰ ਮੁਲਤਵੀ ਕਰਨ ਦਾ ਮਾਮਲਾ ਵੀ ਚੁੱਕਿਆ ਹੈ।

GST GST

ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੂੰ ਫੋਨ ਤੇ ਗੱਲਬਾਤ ਕੀਤੀ ਅਤੇ ਬਾਅਦ ਵਿਚ ਉਹਨਾਂ ਨੂੰ ਇਕ ਚਿੱਠੀ ਵੀ ਲਿਖੀ ਜਿਸਿ ਵਿਚ ਕੋਰੋਨਾ ਵਾਇਰਸ ਤੋਂ ਪੈਦਾ ਹੋਏ ਹਾਲਾਤਾ ਨਾਲ ਨਿਪਟਣ ਲਈ ਤੁਰੰਤ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਨੂੰ ਫੋਨ ਕੀਤਾ ਸੀ ਜਿਸ ਤੋਂ ਬਾਅਦ ਅਹਿਮ ਪ੍ਰਸਤਾਵਾਂ ਸਬੰਧੀ ਚਿੱਠੀ ਵੀ ਭੇਜੀ ਗਈ।

Captain Government Amrinder Singh Captain Government Amrinder Singh

ਮੁੱਖ ਮੰਤਰੀ ਨੇ ਸੀਤਾਰਮਣ ਨੂੰ ਦਸਿਆ ਕਿ ਬੈਂਕਾਂ ਨੂੰ ਰੋਜ਼ ਖੋਲ੍ਹਣ ਲਈ ਉਹਨਾਂ ਨੇ ਰਾਜ ਦੇ ਵਿੱਤੀ ਵਿਭਾਗ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਜਿਸ ਵਿਚ ਆਮ ਲੋਕਾਂ ਦੀ  ਬੈਂਕਿੰਗ ਸਬੰਧੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਨੂੰ ਜੀਐਸਟੀ ਦੇ ਨੁਕਸਾਨ ਦੀ ਪੂਰਤੀ ਲਈ ਬਕਾਇਆ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ।

ਚਿੱਠੀ ਵਿਚ ਮੁੱਖ ਮੰਤਰੀ ਨੇ ਪ੍ਰਸਤਾਵ ਦਿੱਤਾ ਕਿ ਕੇਂਦਰ ਭਾਰਤੀ ਰਿਜ਼ਰਵ ਬੈਂਕ ਨੂੰ ਕਿਹਾ ਕਿ ਉਹ ਸਾਰੇ ਰਾਜਾਂ ਨੂੰ ਮੌਜੂਦਾ ਹਾਲਾਤਾਂ ਨਾਲ ਨਿਪਟਣ ਲਈ ਐਡਵਾਂਸ ਵਿਚ ਵਿੱਤੀ ਸਾਧਨ ਉਪਲੱਬਧ ਕਰਵਾਏ। ਉਹਨਾਂ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਰਾਜਾਂ ਦੀ ਉਧਾਰ ਲੈਣ ਦੀ ਹੱਦ ਨੂੰ ਐਫਆਰਬੀਐਮ ਐਕਟ ਤਹਿਤ 3 ਤੋਂ ਵਧਾ ਕੇ 4 ਪ੍ਰਤੀਸ਼ਤ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਪਣੇ ਸਾਰੇ ਸਹਿਕਾਰੀ ਬੈਂਕਾਂ ਨੂੰ ਕਿਸਾਨਾਂ ਤੋਂ ਕਰਜ਼ਾ ਵਸੂਲੀ ਮੁਲਤਵੀ ਕਰਨ ਦੇ ਹੁਕਮ ਦਿੱਤੇ ਹਨ ਜਿਸ ਤੇ ਅਮਲ ਸ਼ੁਰੂ ਹੋ ਗਿਆ ਹੈ।

ਉਹਨਾਂ ਕਿਹਾ ਕਿ ਘਟ ਤੋਂ ਘਟ ਵਪਾਰਕ ਬੈਂਕਾਂ ਨੂੰ 3 ਮਹੀਨਿਆਂ ਤਕ ਕਿਸਾਨਾਂ ਤੋਂ ਕਿਸ਼ਤਾਂ ਅਤੇ ਵਿਆਜ਼ ਦੀ ਵਸੂਲੀ ਰੋਕਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਰਾਜ ਵਿਚ ਸਿਹਤ ਸਬੰਧੀ 300 ਕਰੋੜ ਰੁਪਏ ਦਾ ਵਿਸ਼ੇਸ਼ ਗਰਾਂਟ ਦਿੱਤੀ ਜਾਵੇ। ਮਨਰੇਗਾ ਦੇ ਅੰਤਰਗਤ ਮੁੱਖ ਮੰਤਰੀ ਨੇ ਕਿਹਾ ਕਿ ਮਜ਼ਦੂਰਾਂ ਨੂੰ 3 ਮਹੀਨਿਆਂ ਲਈ ਬੇਰੁਜ਼ਗਾਰੀ ਭੱਤਾ ਦਿੱਤਾ ਜਾਣਾ ਚਾਹੀਦਾ ਹੈ। ਹਰ ਮਹੀਨੇ 15 ਦਿਨਾਂ ਦਾ ਬੇਰੁਜ਼ਗਾਰੀ ਭੱਤਾ ਇਹਨਾਂ ਕਰਮਚਾਰੀਆਂ ਨੂੰ ਦਿੱਤਾ ਜਾਣਾ ਚਾਹੀਦਾ ਹੈ ਕਿਉਂ ਕਿ ਰਾਸ਼ਟਰੀ ਪੱਧਰ ਤੇ ਲਾਕਡਾਊਨ ਦੇ ਹਾਲਾਤ ਚਲ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement