
ਅਜਿਹੇ ਵਿਚ ਬਹੁਤ ਸਾਰੇ ਲੋਕ ਬੇਰੁਜਗਾਰ ਹੋ ਗਏ ਹਨ
ਚੰਡੀਗੜ੍ਵ : ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਲਈ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਾਰੇ ਪਾਸੇ ਆਵਾਜਾਈ ਅਤੇ ਕੰਮਕਾਰ ਠੱਪ ਹੋ ਗਏ ਹਨ। ਅਜਿਹੇ ਵਿਚ ਬਹੁਤ ਸਾਰੇ ਲੋਕ ਬੇਰੁਜਗਾਰ ਹੋ ਗਏ ਹਨ ਅਤੇ ਉਨ੍ਹਾਂ ਦਾ ਹੁਣ ਗੁਜਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਜਿਸ ਬਾਰ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ ਹੈ ਇਸ ਬਾਰੇ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੌੜਾ ਨੇ ਦੱਸਿਆ ਕਿ ਜਿਹੜੀ ਇੰਡਸਟਰੀ ਕੋਲ ਕਰੋਨਾ ਵਾਇਰਸ ਤੋਂ ਬਚਣ ਦੇ ਪੂਰੇ ਪ੍ਰਬੰਧ ਹਨ ਤਾਂ ਉਹ ਇੰਡਸਟਰੀ ਚਾਲੂ ਕਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਅੰਦਰ ਰੱਖਣ ਅਤੇ ਉਨ੍ਹਾਂ ਦੇ ਖਾਣ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।
Industries
ਦੱਸ ਦਈਏ ਕਿ ਮੰਤਰੀ ਨੇ ਕਿਹਾ ਇਸ ਸਾਰੇ ਕੁਝ ਦਾ ਪ੍ਰਬੰਧ ਫੈਕਟਰੀ ਮਾਲਕਾਂ ਨੂੰ ਆਪ ਕਰਨਾ ਪਵੇਗਾ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰਫਿਊ ਦੇ ਕਾਰਨ ਇੰਡਸਟਰੀ ਨੂੰ ਬੰਦ ਕੀਤਾ ਗਿਆ ਸੀ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਸੀ ਪਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਇੰਡਸਟਰੀ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਹੈ ਨਾਲ ਇੰਡਸਟਰੀ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਇਹ ਸ਼ਰਤਾਂ ਨੂੰ ਪੂਰੇ ਕਰਨ ਵਾਲਿਆਂ ਨੂੰ ਹੀ ਕੰਮ ਸ਼ੁਰੂ ਕਰਨ ਦੀ ਆਗਿਆ ਦਿੱਤੀ ਜਾਵੇਗੀ। ਦੱਸ ਦੱਈਏ ਕਿ ਭਾਰਤ ਵਿਚ ਹੁਣ ਤੱਕ 25 ਲੋਕਾਂ ਦੀ ਮੌਤ ਇਸ ਖਤਰਾਨਕ ਵਾਇਰਸ ਦੇ ਕਾਰਨ ਹੋ ਚੁੱਕੀ ਹੈ ਅਤੇ 987 ਲੋਕ ਹੁਣ ਤੱਕ ਅਜਿਹੇ ਹਨ ਜਿਹੜੇ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।