
ਪੰਜਾਬ ਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਦਿਤੀ ਜਾਂਦੀ ਹੈ।
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਅਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਿਆ ਕਿ ਪਾਕਿਸਤਾਨ ਦੇ ਗੁਰਧਾਮਾਂ ਲਈ ਹਰ ਸਾਲ ਚਾਰ ਜਥੇ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਦਿੱਤੀ ਜਾਂਦੀ ਹੈ।
Bibi Jagir Kaur
ਪਰੰਤੂ ਹਰਿਆਣਾ ਦੇ ਸ਼ਰਧਾਲੂਆਂ ਲਈ ਵਖਰਾ ਕੋਟਾ ਹੋਣ ਕਰ ਕੇ ਉਹ ਖ਼ੁਦ ਵੀਜ਼ਾ ਪ੍ਰਕਿਰਿਆ ਪੂਰੀ ਕਰਦੇ ਸਨ। ਸ਼੍ਰੋਮਣੀ ਕਮੇਟੀ ਵਲੋਂ ਹੁਣ ਪੰਜਾਬ ਦੇ ਸ਼ਰਧਾਲੂਆਂ ਦੀ ਤਰ੍ਹਾਂ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸਹੂਲਤ ਦਿਤੀ ਜਾਵੇਗੀ। ਹਰਿਆਣਾ ਦੇ ਜਿਹੜੇ ਸ਼ਰਧਾਲੂ ਜਥੇ ਰਾਹੀਂ ਪਾਕਿਸਤਾਨ ਜਾਣਾ ਚਾਹੁਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵੀਜ਼ਾ ਲਗਵਾਉਣ ਲਈ ਮੱਦਦ ਕਰੇਗੀ। ਇਸ ਕਾਰਜ ਲਈ ਕੁਰੂਕਸ਼ੇਤਰ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ ਕੇਂਦਰ ਖੋਲ੍ਹਿਆ ਗਿਆ ਹੈ। ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰਨ ਦੇ ਚਾਹਵਾਨ ਹਰਿਆਣਾ ਦੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਪ੍ਰਾਪਤ ਕਰ ਕੇ ਅਗਲੀ ਕਾਰਵਾਈ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾਵੇਗੀ।
Jatha of Sikh pilgrims