
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਪਾਰਟੀ...
ਮਲੋਟ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਪਾਰਟੀ ਦਾ ਵਿਰੋਧ ਲਗਾਤਾਰ ਜਾਰੀ ਹੈ, ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ’ਤੇ ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ ਵੱਲੋਂ ਭਾਜਪਾ ਪਾਰਟੀ ਦੇ ਆਗੂਆਂ ਦੇ ਕਿਸਾਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
Arun narang
ਬੀਤੇ ਕੁਝ ਦਿਨ ਪਹਿਲਾਂ ਭਾਜਪਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ਵੱਲੋਂ ਕੈਪਟਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਣ ਲਈ ਪ੍ਰੈਸ ਕਾਂਨਫਰੰਸ ਕੀਤੀ ਜਾਣੀ ਸੀ ਪਰ ਉਨ੍ਹਾਂ ਨੂੰ ਉੱਥੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਪਿਆ ਜਿੱਥੇ ਉਨ੍ਹਾਂ ਕੁੱਟਮਾਰ ਕੀਤੀ ਗਈ ਤੇ ਕੱਪੜੇ-ਲੀੜੇ ਵੀ ਪਾੜ ਦਿੱਤੇ ਗਏ।
Kissan
ਇਸ ਤੋਂ ਬਾਅਦ ਭਾਜਪਾ ਪਾਰਟੀ ਵਿਚ ਕੈਟਪਨ ਸਰਕਾਰ ਦੀ ਕਾਨੂੰਨੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ ਗਏ ਸਨ, ਇਸ ਤੋਂ ਬਾਅਦ ਭਾਜਪਾ ਵੱਲੋਂ ਅਰੁਣ ਨਾਰੰਗ ਮਾਮਲੇ ਵਿਚ ਇੱਥੇ ਮਲੋਟ ਬੰਦ ਦੇ ਸੱਦੇ ਦੇ ਦੌਰਾਨ ਖੇਸ ਬਾਜ਼ਾਰ ਮਲੋਟ ਦੇ ਦੁਕਾਨਦਾਰਾਂ ਨੇ ਬੰਦ ਦਾ ਵਿਰੋਧ ਕਰਦੇ ਹੋਏ ਆਪੋ-ਆਪਣੀਆਂ ਦੁਕਾਨਾਂ ਖੁਲੀਆਂ ਰੱਖੀਆਂ ਸਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਦੇ ਪੱਖ ਵਿਚ ਕਦੇ ਵੀ ਬਾਜ਼ਰਾ ਬੰਦ ਨਹੀਂ ਕਰਨਗੇ ਅਤੇ ਕਿਸਾਨਾਂ ਦੇ ਹੱਕ ਵਿਚ ਭਾਵਾਂ ਜਿੰਨੇ ਮਰਜੀ ਦਿਨ ਦੁਕਾਨਾਂ ਬਾਦ ਕਰਵਾ ਲਓ।