
ਕਿਹਾ ਕਿ ਅਜਿਹੇ ਦੌਰ ਵਿਚ ਸਾਰੇ ਘੱਟ ਗਿਣਤੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਇਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ।
ਸ੍ਰੀ ਅਨੰਦਪੁਰ ਸਾਹਿਬ - ਅਜੋਕੇ ਸਮੇਂ ਅੰਦਰ ਭਾਰਤੀ ਜਨਤਾ ਪਾਰਟੀ ਧਰੁਵੀਕਰਨ ਦੀ ਰਾਜਨੀਤੀ ਅਪਣਾਈ ਜਾ ਰਹੀ ਹੈ ਜਿਸ ਕਾਰਣ ਸਿੱਖ ਅਤੇ ਹੋਰ ਘੱਟ ਗਿਣਤੀਆਂ ਲਈ ਖ਼ਤਰਾ ਬਣ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਅੰਦਰ ਹਰੇਕ ਸੰਸਥਾ ਦਾ ਰਾਜਸੀਕਰਨ ਹੋ ਚੁੱਕਾ ਹੈ।
BJP Leaderਜਿਸ ਵਿਚ ਭਾਰਤ ਦੀਆਂ ਅਦਾਲਤਾਂ,ਭਾਰਤ ਦਾ ਚੋਣ ਕਮਿਸ਼ਨ ਤੇ ਪ੍ਰੈੱਸ ਵੀ ਸ਼ਾਮਲ ਹੈ, ਸੋ ਸਾਨੂੰ ਸਾਰਿਆਂ ਨੂੰ ਇਨ੍ਹਾਂ ਸੰਸਥਾਵਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਸਿਆਸੀ ਸੌੜੇ ਹਿੱਤਾਂ ਲਈ ਘੱਟ ਗਿਣਤੀਆਂ 'ਤੇ ਹਮਲੇ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਦੌਰ ਵਿਚ ਸਾਰੇ ਘੱਟਗਿਣਤੀਆਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਇਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ।
SGPCਜਥੇਦਾਰ ਹਰਪ੍ਰੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡਦੇ ਹੋਏ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨ ਲੈਣਾ ਚਾਹੀਦਾ ਹੈ।