
ਇਸ ਦੇ ਨਾਲ ਹੀ ਸਾਰਿਆਂ ਨੂੰ ਬੇਨਤੀ ਹੈ ਕਿ ਹੋਲੀ ਦਾ ਤਿਉਹਾਰ ਮਨਾਓ ਪਰ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖੋ।
ਚੰਡੀਗੜ੍ਹ- ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੀਆਂ ਵਧਾਈਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਹਨ।
Holi
ਕੈਪਟਨ ਅਮਰਿੰਦਰ ਸਿੰਘ ਦਾ ਟਵੀਟ
ਉਨ੍ਹਾਂ ਲਿਖਿਆ ਹੈ - ਹੋਲੀ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਮੇਰੀ ਅਰਦਾਸ ਹੈ ਕਿ ਰੰਗਾਂ ਦਾ ਇਹ ਤਿਉਹਾਰ ਸਾਡੇ ਸਾਰਿਆਂ ਉੱਤੇ ਖ਼ਾਸ ਕਰਕੇ ਸਾਡੇ ਕਿਸਾਨਾਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਵੇ। ਇਸ ਦੇ ਨਾਲ ਹੀ ਸਾਰਿਆਂ ਨੂੰ ਬੇਨਤੀ ਹੈ ਕਿ ਹੋਲੀ ਦਾ ਤਿਉਹਾਰ ਮਨਾਓ ਪਰ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖੋ।
TWEET
ਦੱਸ ਦੇਈਏ ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਸਿਆਸੀ ਆਗੂਆਂ ਨੇ ਹੋਲੀ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।