ਦੁਖ਼ਦ ਖ਼ਬਰ: ਮੋਗਾ 'ਚ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਹਾਂਤ
Published : Mar 29, 2022, 9:48 am IST
Updated : Mar 29, 2022, 9:53 am IST
SHARE ARTICLE
Ajit Singh Shant
Ajit Singh Shant

ਅਜੀਤ ਸਿੰਘ ਸ਼ਾਂਤ ਅਧਿਆਪਨ ਦੇ ਕਿੱਤੇ ਨਾਲ ਵੀ ਜੁੜੇ ਰਹੇ ਅਤੇ ਪੰਜਾਬੀ ਸਾਹਿਤ ਦੀ ਜਾਣਕਾਰੀ ਵੀ ਰੱਖਦੇ ਸਨ।

 

ਮੋਗਾ : ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਅਜੀਤ ਸਿੰਘ ਸ਼ਾਂਤ ਨੇ ਸਾਲ 2007 ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਜਿੱਤ ਹਾਸਲ ਕਰਨ ਮਗਰੋਂ ਵਿਧਾਨ ਸਭਾ ਪੁੱਜੇ ਸਨ। 

ਅਜੀਤ ਸਿੰਘ ਸ਼ਾਂਤ 2007 ਤੋਂ 2012 ਤੱਕ ਕਾਂਗਰਸ ਪਾਰਟੀ ਵਿੱਚ ਰਹਿ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਬਣੇ ਸਨ। ਤੁਹਾਨੂੰ ਦੱਸ ਦਈਏ ਕਿ ਅਜੀਤ ਸਿੰਘ ਸ਼ਾਂਤ 2022 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਸ਼ਾਮਿਲ ਹੋਏ ਸਨ। ਅਜੀਤ ਸਿੰਘ ਸ਼ਾਂਤ ਦੇ ਪਿਤਾ ਗੁਰਦੇਵ ਸਿੰਘ ਵੀ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ।

ਉਹ ਕਰੀਬ 70 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਸਪੁੱਤਰ ਰਾਜੂ ਸ਼ਾਂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਨੂੰ ਅੱਜ ਸਵੇਰੇ ਛਾਤੀ ਵਿਚ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਹਨਾਂ ਨੂੰ ਤੁਰੰਤ ਮੈਡੀਕਲ ਇਲਾਜ ਲਈ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣਾ ਆਖ਼ਰੀ ਸਾਹ ਲਿਆ। ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਾਸਟਰ ਅਜੀਤ ਸ਼ਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਚੋਂ ਇਕ ਸਨ ਅਤੇ 2007 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ।

ਜ਼ਿਕਰਯੋਗ ਹੈ ਕਿ ਅਜੀਤ ਸਿੰਘ ਸ਼ਾਂਤ ਅਧਿਆਪਨ ਦੇ ਕਿੱਤੇ ਨਾਲ ਵੀ ਜੁੜੇ ਰਹੇ ਅਤੇ ਪੰਜਾਬੀ ਸਾਹਿਤ ਦੀ ਜਾਣਕਾਰੀ ਵੀ ਰੱਖਦੇ ਸਨ। ਉਨ੍ਹਾਂ ਦੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement