ਮਾਨ ਸਰਕਾਰ 'ਚ ਪਹਿਲੀ ਵਾਰ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ, ਪੁਲਿਸ ਭਰਤੀ ਨੂੰ ਲੈ ਕੇ ਕੀਤਾ ਪ੍ਰਦਰਸ਼ਨ 
Published : Mar 29, 2022, 12:27 pm IST
Updated : Mar 29, 2022, 12:44 pm IST
SHARE ARTICLE
Protest
Protest

ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਘਰ-ਘਰ ਆਉਂਦੇ ਸਨ ਤੇ ਹੁਣ ਉਹ ਸਾਨੂੰ ਮਿਲਦੇ ਹੀ ਨਹੀਂ - ਬੇਰੁਜ਼ਗਾਰ

 

ਚੰਡੀਗੜ੍ਹ - ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਖਿਲਾਫ਼ ਬੇਰੁਜ਼ਗਾਰ ਨੌਜਵਾਨਾਂ ਦਾ ਅੱਜ ਪਹਿਲਾਂ ਪ੍ਰਦਰਸ਼ਨ ਹੈ। CM ਭਗਵੰਤ ਮਾਨ ਦੀ ਸਰਕਾਰ 'ਚ ਪਹਿਲੀ ਵਾਰ ਬੇਰੁਜ਼ਗਾਰ ਟੈਂਕੀ 'ਤੇ ਚੜ੍ਹੇ ਹਨ। ਇਹ ਨੌਜਵਾਨ ਕਰੀਬ 6 ਸਾਲ ਪਹਿਲਾਂ ਪੁਲਿਸ ਵਿਚ ਭਰਤੀ ਹੋਣ ਵਾਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਘਰ-ਘਰ ਆਉਂਦੇ ਸਨ ਤੇ ਹੁਣ ਉਹ ਸਾਨੂੰ ਮਿਲਦੇ ਹੀ ਨਹੀਂ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਨੂੰ ਨੌਕਰੀ ਨਹੀਂ ਮਿਲਦੀ ਉਹ ਘਰ ਨਹੀਂ ਜਾਣਗੇ। ਹੁਣ ਉਹ ਪੜ੍ਹ-ਲਿਖ ਕੇ ਦਿਹਾੜੀ ਕਰਨ ਲਈ ਮਜਬੂਰ ਹਨ। 

file photo 

ਪ੍ਰਦਰਸ਼ਨ ਕਰ ਰਹੇ ਨਵਦੀਪ ਸਿੰਘ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ 2016 ਵਿਚ 7416 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕਿਆ ਹੋਇਆ ਹੈ। ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਬਿਨੈਕਾਰਾਂ ਦੀ ਪਹਿਲਾਂ ਹੀ ਤਸਦੀਕ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜੁਆਇਨ ਨਹੀਂ ਕਰਵਾਇਆ ਜਾ ਰਿਹਾ। ਇਸ ਤੋਂ ਬਾਅਦ ਚੋਣਾਂ ਸਮੇਂ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਦੇ ਹੀ ਉਨ੍ਹਾਂ ਦਾ ਮਸਲਾ ਹੱਲ ਕਰ ਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ 22 ਮਾਰਚ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿਚ ਧਰਨਾ ਦਿੱਤਾ ਸੀ। ਉਥੇ ਉਨ੍ਹਾਂ ਨੇ ਸੀ.ਐਮ ਦੇ ਓ.ਐਸ.ਡੀ. ਨੇ 28 ਮਾਰਚ ਨੂੰ ਚੰਡੀਗੜ੍ਹ ਬੁਲਾਇਆ ਸੀ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਮੁੱਖ ਮੰਤਰੀ ਉਨ੍ਹਾਂ ਦੀ ਜਾਣ-ਪਛਾਣ ਭਗਵੰਤ ਮਾਨ ਨਾਲ ਕਰਵਾਉਣਗੇ। ਜਦੋਂ ਉਹ ਕੱਲ੍ਹ ਪੁੱਜੇ ਤਾਂ ਉਨ੍ਹਾਂ ਮੁੜ ਮੰਗ ਪੱਤਰ ਲੈ ਕੇ ਕਿਹਾ ਕਿ ਉਹ ਇਸ ਬਾਰੇ ਜ਼ਰੂਰ ਸੋਚਣਗੇ ਪਰ ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਨਾਲ ਮਿਲਣ ਨਹੀਂ ਦਿੱਤਾ ਗਿਆ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement