ਵਿਰੋਧੀਆਂ ਨੇ ਬਣਾਇਆ 'ਭੱਜੀ' ਨੂੰ ਨਿਸ਼ਾਨਾ ਤਾਂ 'ਭੱਜੀ' ਨੇ ਵੀ ਦਿੱਤਾ ਕਰਾਰਾ ਜਵਾਬ 
Published : Mar 29, 2022, 10:41 am IST
Updated : Mar 29, 2022, 10:41 am IST
SHARE ARTICLE
Harbhajan Singh
Harbhajan Singh

ਵਿਰੋਧੀ ਭੱਜੀ ਵੱਲੋਂ ਪੰਜਾਬ ਲਈ ਕੀਤੇ ਕੰਮਾਂ ਦਾ ਹਿਸਾਬ ਮੰਗ ਰਹੇ ਹਨ

 

ਚੰਡੀਗੜ੍ਹ - ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਲਿਖਿਆ- ਜਿਨ੍ਹਾਂ ਨੇ ਤੁਹਾਡਾ ਸੰਘਰਸ਼ ਦੇਖਿਆ ਹੈ, ਉਹ ਤੁਹਾਡੇ ਸੰਘਰਸ਼ ਦੀ ਕੀਮਤ ਜਾਣਦੇ ਹਨ। ਨਹੀਂ ਤਾਂ ਤੁਸੀਂ ਦੂਜਿਆਂ ਲਈ ਖੁਸ਼ਕਿਸਮਤ ਹੋ। ਭੱਜੀ ਦੀ ਇਹ ਗੱਲ ਅਹਿਮ ਹੈ ਕਿਉਂਕਿ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਹੈ। 

file photo 

ਜਿਸ ਨੂੰ ਲੈ ਕੇ ਵਿਰੋਧੀਆਂ ਨੇ ਉਹਨਾਂ ਨੂੰ ਨਿਸ਼ਾਨਾ ਬਣਾਇਆ ਹੋਇਆ ਹੈ। ਭੱਜੀ ਵੱਲੋਂ ਪੰਜਾਬ ਲਈ ਕੀਤੇ ਕੰਮਾਂ ਦਾ ਹਿਸਾਬ ਮੰਗਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਹ ਜਿੱਤ ਦਾ ਸਰਟੀਫਿਕੇਟ ਲੈਣ ਲਈ ਨਾ ਆਉਣ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਵੀ ਰਹੇ। ਭੱਜੀ ਫਿਲਹਾਲ ਆਈਪੀਐੱਲ 'ਚ ਕੁਮੈਂਟਰੀ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਕੇਂਦਰੀ ਸਿਵਲ ਸੇਵਾ ਨਿਯਮਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

file photo 

ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ। ਉਹ ਪੰਜਾਬ ਵਿਚ ਇੱਕ ਕ੍ਰਿਕਟ ਅਕੈਡਮੀ ਚਲਾਉਂਦੇ ਹਨ। ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ, ਉਹਨਾਂ ਨੇ ਮਾਡਲਿੰਗ ਅਤੇ ਐਕਟਿੰਗ ਕੀਤੀ। ਫਿਰ ਸਿਆਸੀ ਪਾਰੀ ਦੀ ਤਿਆਰੀ ਸ਼ੁਰੂ ਕਰ ਦਿੱਤੀ। ਉਹ ਲੰਬੇ ਸਮੇਂ ਤੋਂ ਭਾਜਪਾ ਦੇ ਸੰਪਰਕ ਵਿਚ ਸਨ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ। ਹਾਲਾਂਕਿ ਇਸ ਸ ਨੂੰ ਨਾਕਾਰਦੇ ਹੋਏ ਉਹ ਆਪ ਵੱਲ ਚਲੇ ਗਏ। 
ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਭੱਜੀ ਨੇ ਲਿਖਿਆ ਕਿ ਉਹ ਨਵੀਂ ਭੂਮਿਕਾ ਵਿਚ ਆਪਣੇ ਰਾਜ ਅਤੇ ਦੇਸ਼ ਦੀ ਸੇਵਾ ਕਰਨ ਲਈ ਤਿਆਰ ਹਨ।

harbhajan singhharbhajan singh

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦਾ ਧੰਨਵਾਦ ਕੀਤਾ। ਇਸ ਟਵੀਟ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਪੁੱਛਿਆ ਕਿ ਕੀ ਉਹਨਾਂ ਨੂੰਮ ਆਈਪੀਐੱਲ ਤੋਂ ਫੁਰਸਤ ਮਿਲ ਗਈ ਹੈ। 

ਹਰਭਜਨ ਸਿੰਘ ਨੇ ਟੀਮ ਇੰਡੀਆ ਲਈ 103 ਟੈਸਟ ਮੈਚ ਖੇਡੇ ਹਨ। ਉਸ ਦੇ ਨਾਂ 417 ਵਿਕਟਾਂ ਹਨ। ਵਨਡੇ 'ਚ ਉਨ੍ਹਾਂ ਨੇ 236 ਮੈਚਾਂ 'ਚ 269 ਵਿਕਟਾਂ ਲਈਆਂ ਹਨ। ਭੱਜੀ ਨੇ ਟੀ-20 'ਚ ਭਾਰਤ ਲਈ 28 ਮੈਚ ਖੇਡੇ ਹਨ। ਇਸ 'ਚ ਉਨ੍ਹਾਂ ਨੇ 25 ਵਿਕਟਾਂ ਲਈਆਂ ਹਨ। ਹਰਭਜਨ ਨੇ ਆਪਣਾ ਪਹਿਲਾ ਟੈਸਟ 1998 'ਚ ਆਸਟ੍ਰੇਲੀਆ ਖਿਲਾਫ਼ ਖੇਡਿਆ ਸੀ। ਆਖਰੀ ਟੈਸਟ 2015 'ਚ ਸ਼੍ਰੀਲੰਕਾ ਖਿਲਾਫ ਖੇਡਿਆ ਗਿਆ ਸੀ। ਇਸ ਦੇ ਨਾਲ ਹੀ ਭੱਜੀ ਨੇ ਆਪਣਾ ਪਹਿਲਾ ਵਨਡੇ ਮੈਚ 1998 'ਚ ਨਿਊਜ਼ੀਲੈਂਡ ਖਿਲਾਫ ਖੇਡਿਆ ਸੀ। ਉਨ੍ਹਾਂ ਦਾ ਆਖਰੀ ਵਨਡੇ ਮੈਚ 2015 'ਚ ਦੱਖਣੀ ਅਫਰੀਕਾ ਖਿਲਾਫ਼ ਸੀ।


 

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement