
ਕੈਪਟਨ ਸਰਕਾਰ ਨੇ ਕੈਬਨਿਟ ਰੈਂਕ ਦੇ ਕੇ ਬਣਾਇਆ ਸੀ ਚੇਅਰਮੈਨ
ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਪਿਛਲੀ ਕਾਂਗਰਸ ਸਰਕਾਰ ਵਲੋਂ ਵੱਖ ਵੱਖ ਬੋਰਡਾਂ ਤੇ ਨਿਗਮਾਂ ਦੇ ਲਾਏ ਚੇਅਰਮੈਨਾਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਵੀ ਹੁਣ ਸ਼ੁਰੂ ਹੋ ਚੁੱਕਾ ਹੈ। ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਸਰਕਾਰ ਨੂੰ ਭੇਜ ਦਿਤਾ ਹੈ। ਜ਼ਿਕਰਯੋਗ ਹੈ ਕਿ ਲਾਲ ਸਿੰਘ ਪੰਜਾਬ ਕਾਂਗਰਸ ਦੇ ਸੱਭ ਤੋਂ ਸੀਨੀਅਰ ਆਗੂ ਸਨ ਅਤੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਰੈਂਕ ਦੇ ਕੇ ਮੰਡੀ ਬੋਰਡ ਦਾ ਚੇਅਰਮੈਨ ਬਣਾਇਆ ਸੀ। ਹੁਣ ਬੋਰਡਾਂ, ਨਿਗਮਾਂ ਦੇ ਖ਼ਾਲੀ ਹੋਣ ਵਾਲੇ ਅਹੁਦੇ ‘ਆਪ’ ਦੇ ਸੀਨੀਅਰ ਨੇਤਾਵਾਂ ਤੇ ਵਿਧਾਇਕਾਂ ਨੂੰ ਮਿਲਣਗੇ। ਜੋ ਮੰਤਰੀ ਨਹੀਂ ਬਣ ਸਕੇ, ਉਨ੍ਹਾਂ ਨੂੰ ਇਹ ਅਹੁਦੇ ਦਿਤੇ ਜਾ ਸਕਦੇ ਹਨ।