ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
Published : Mar 29, 2022, 9:25 pm IST
Updated : Mar 29, 2022, 9:25 pm IST
SHARE ARTICLE
Cabinet Minister Dr. Baljit Kaur reviews various welfare schemes
Cabinet Minister Dr. Baljit Kaur reviews various welfare schemes

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

 

ਚੰਡੀਗੜ੍ਹ: `ਆਪ` ਸਰਕਾਰ ਵੱਲੋਂ ਦਿੱਤੇ ਗਏ ਭਰੋਸੇ `ਤੇ ਖ਼ਰਾ ਉਤਰਦਿਆਂ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਵੱਲੋਂ ਬਕਾਏ ਨਿਪਟਾਉਣ ਸਬੰਧੀ ਕੀਤੇ ਗਏ ਵਾਅਦੇ ਮੁਤਾਬਕ ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ ਮਾਰਚ 2022 ਤੱਕ ਦੇ ਬਕਾਇਆ ਨੂੰ ਕਲੀਅਰ ਕਰਦਿਆਂ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਸ਼ਗਨ ਸਕੀਮ ਤਹਿਤ ਦਸੰਬਰ 2021 ਤੱਕ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Cabinet Minister Dr. Baljit Kaur reviews various welfare schemesCabinet Minister Dr. Baljit Kaur reviews various welfare schemes

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਅੰਬੇਡਕਰ ਭਵਨ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਭਵਨਾਂ ਦੀ ਉਸਾਰੀ ਲਈ ਕਿਫ਼ਾਇਤੀ ਢੰਗ ਨਾਲ ਹੋਰ ਸਰਕਾਰੀ ਅਦਾਰਿਆਂ ਦੀ ਮੁਹਾਰਤ ਪ੍ਰਾਪਤ ਕਰਨ। ਮੌਜੂਦਾ ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਦੀ ਲੋੜ `ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ `ਆਪ` ਸਰਕਾਰ ਅੰਬੇਡਕਰ ਭਵਨਾਂ ਦੀ ਉਸਾਰੀ ਅਤੇ ਸਾਂਭ-ਸੰਭਾਲ ਲਈ ਵਚਨਬੱਧ ਹੈ।

dr baljit kaur Cabinet Minister Dr. Baljit Kaur reviews various welfare schemes

ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਸਾਰੀਆਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਭਰੋਸਾ ਦਿੱਤਾ। ਕੇਂਦਰੀ ਫੰਡ ਵਾਲੀਆਂ ਸਕੀਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਉਹ ਫੰਡ ਜਲਦੀ ਜਾਰੀ ਕਰਨ ਲਈ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣਗੇ ਤਾਂ ਜੋ ਸਾਡੇ ਕਮਜ਼ੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Cabinet Minister Dr. Baljit Kaur reviews various welfare schemesCabinet Minister Dr. Baljit Kaur reviews various welfare schemes

ਡਾ. ਕੌਰ ਨੇ ਅੱਗੇ ਕਿਹਾ ਕਿ ਬੈਕਫਿੰਕੋ ਦੀਆਂ ਵੱਖ-ਵੱਖ ਲੋਨ ਸਕੀਮਾਂ ਜਿਵੇਂ ਕਿ ਡਾਇਰੈਕਟ ਲੋਨ ਸਕੀਮ, ਐਨ.ਬੀ.ਸੀ.ਐਫ.ਡੀ.ਸੀ., ਐਜੂਕੇਸ਼ਨ ਲੋਨ ਸਕੀਮ, ਮਾਈਕਰੋ ਫਾਈਨਾਂਸ ਸਕੀਮ, ਮਹਿਲਾ ਸਮਰਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੋਕਾਂ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਜੀ. ਰਮੇਸ਼ ਗੰਟਾ, ਕਾਰਜਕਾਰੀ ਡਾਇਰੈਕਟਰ ਐਸ.ਸੀ ਅਤੇ ਬੀ.ਸੀ ਕਾਰਪੋਰੇਸ਼ਨ ਸ੍ਰੀ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਐਸਜੇਈਐਮ ਅਤੇ ਸਬ ਪਲਾਨ ਰਾਜ ਬਹਾਦਰ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement