
ਦੂਜੇ ਦੇ ਗਰਦਨ ਵਿਚ ਵੜਿਆ ਸਿੰਘ
ਅਬੋਹਰ: ਅਬੋਹਰ 'ਚ ਸੜਕ ਵਿਚਕਾਰ ਅਵਾਰਾ ਪਸ਼ੂ ਆ ਜਾਣ ਕਾਰਨ ਇੱਕ ਬਾਈਕ ਦੀ ਦੂਜੇ ਵਾਹਨ ਨਾਲ ਟੱਕਰ ਹੋ ਗਈ। ਜਿਸ ਵਿੱਚ ਬਾਈਕ ਸਵਾਰ 2 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਜਦਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਜ਼ੀਰਕਪੁਰ 'ਚ ਸਬਜ਼ੀ ਮੰਡੀ 'ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਪਿੰਡ ਰਾਜਪੁਰਾ ਵਿੱਚ ਸਥਿਤ ਪੈਟਰੋਲ ਪੰਪ ਦੇ ਸੰਚਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪੰਪ ਦੇ ਮੁਲਾਜ਼ਮ ਰਵੀ ਅਤੇ ਹਰਦੀਪ ਪੰਪ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਦੋਦਾ ਜਾ ਰਹੇ ਸਨ। ਜਦੋਂ ਉਹ ਸੀਤਾ ਰੋਡ ’ਤੇ ਪਹੁੰਚੇ ਤਾਂ ਸੜਕ ’ਤੇ ਅਵਾਰਾ ਪਸ਼ੂ ਦੇ ਅਚਾਨਕ ਆ ਜਾਣ ਕਾਰਨ ਉਹਨਾਂ ਦਾ ਮੋਟਰਸਾਈਕਲ ਕਿਸੇ ਹੋਰ ਵਾਹਨ ਨਾਲ ਟਕਰਾ ਗਿਆ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ: ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਰਜਾਹ ਤੋਂ ਇਕ ਯਾਤਰੀ ਕੋਲੋਂ ਸੋਨੇ ਦੀਆਂ ਦੋ ਚੇਨੀਆਂ ਬਰਾਮਦ
ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੋਂ ਹਰਦੀਪ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਜਦੋਂ ਹਰਦੀਪ ਨੂੰ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।