
ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ 'ਤੇ ਪਾਇਆ ਕਾਬੂ
ਮੁਹਾਲੀ: ਮੁਹਾਲੀ ਦੇ ਜ਼ੀਕਰਪੁਰ 'ਚ ਸਥਿਤ ਸਬਜ਼ੀ ਮੰਡੀ 'ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਇਸ ਅੱਗ ਕਾਰਨ ਇਕ ਕਰਾਕਰਰੀ ਦੀ ਦੁਕਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਦੱਸ ਦੇਈਏ ਕਿ ਇਹ ਸਬਜ਼ੀ ਮੰਡੀ ਪ੍ਰੀਤ ਕਲੋਨੀ ਵਿੱਚ ਸਥਿਤ ਹੈ।
ਇਹ ਵੀ ਪੜ੍ਹੋ: ਮਿਆਂਮਾਰ ਦੇ ਸਾਗਿੰਗ ਇਲਾਕੇ 'ਚ ਧਮਾਕਾ, 2 ਦੀ ਮੌਤ
ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਅੱਗ ਨਾਲ ਉਨ੍ਹਾਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ, ਜਿਨ੍ਹਾਂ ਦੇ ਘਰ ਬਾਜ਼ਾਰ ਦੇ ਨਾਲ ਬਣੇ ਹੋਏ ਹਨ। ਮੌਕੇ 'ਤੇ ਪਹੁੰਚੇ ਫਾਇਰ ਕਰਮੀਆਂ ਨੇ ਦੱਸਿਆ ਕਿ ਮੰਡੀ 'ਚ ਹੀ ਭਾਂਡਿਆਂ ਦੀ ਦੁਕਾਨ 'ਚ ਅੱਗ ਲੱਗ ਗਈ ਅਤੇ ਅੱਗ ਬੁਝਾਊ ਵਿਭਾਗ ਦੀਆਂ 4 ਗੱਡੀਆਂ ਇੱਥੇ ਪਹੁੰਚ ਗਈਆਂ ਹਨ। ਹਾਲਾਂਕਿ 2 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਰਜਾਹ ਤੋਂ ਇਕ ਯਾਤਰੀ ਕੋਲੋਂ ਸੋਨੇ ਦੀਆਂ ਦੋ ਚੇਨੀਆਂ ਬਰਾਮਦ
ਅੱਗ ਅੱਜ ਸਵੇਰੇ ਕਰੀਬ 9.30 ਵਜੇ ਲੱਗੀ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ 15 ਮਿੰਟਾਂ ਵਿੱਚ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਮੰਡੀ ਵਿੱਚ ਸਬਜ਼ੀਆਂ ਅਤੇ ਫਲਾਂ ਦੇ ਸਟਾਲਾਂ ਤੋਂ ਇਲਾਵਾ ਟੀਨ ਸ਼ੈੱਡਾਂ ਹੇਠ ਆਰਜ਼ੀ ਤੌਰ ’ਤੇ ਕਰਾਕਰੀ ਅਤੇ ਰਾਸ਼ਨ ਦੀਆਂ ਦੁਕਾਨਾਂ ਵੀ ਲਗਾਈਆਂ ਗਈਆਂ ਹਨ। ਕਰਾਕਰਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਉਸ ਕਰਾਕਰੀ ਦੀ ਦੁਕਾਨ ਦੇ ਸੰਚਾਲਕ ਰਾਜਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ ਕਾਫੀ ਸਾਮਾਨ ਸੜ ਗਿਆ। ਅੱਗ ਲੱਗਣ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।
ਇੱਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਜ਼ੀਰਕਪੁਰ ਦੀ ਪ੍ਰੀਤ ਕਲੋਨੀ ਵਿੱਚ ਇਹ ਮੰਡੀ ਕਈ ਸਾਲਾਂ ਤੋਂ ਨਾਜਾਇਜ਼ ਤੌਰ ’ਤੇ ਬਣੀ ਹੋਈ ਹੈ। 3 ਤੋਂ 4 ਸਾਲ ਪਹਿਲਾਂ ਵੀ ਰਾਤ ਸਮੇਂ ਇਸ ਮੰਡੀ ਵਿੱਚ ਭਿਆਨਕ ਅੱਗ ਲੱਗੀ ਸੀ। ਉਸ ਘਟਨਾ ਤੋਂ ਬਾਅਦ ਵੀ ਪ੍ਰਸ਼ਾਸਨ ਨੇ ਸਬਕ ਨਹੀਂ ਸਿੱਖਿਆ ਅਤੇ ਬਾਜ਼ਾਰ ਨੂੰ ਸੀਲ ਕਰ ਦਿੱਤਾ ਗਿਆ। ਦੱਸਿਆ ਗਿਆ ਕਿ ਰਿਹਾਇਸ਼ੀ ਖੇਤਰ ਵਿੱਚ ਕਬਜ਼ੇ ਕਰਕੇ ਮੰਡੀ ਬਣਾਈ ਗਈ ਹੈ। ਉਕਤ ਵਿਅਕਤੀ ਨੇ ਦੱਸਿਆ ਕਿ ਇਸ ਨਜਾਇਜ਼ ਮੰਡੀ ਖਿਲਾਫ 28 ਫਰਵਰੀ ਨੂੰ ਸਥਾਨਕ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ।