ਖ਼ਬਰਾਂ |

ਤਾਜ਼ਾ |

ਲੁਧਿਆਣਾ 'ਚ ਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਟਿੱਪਰ ਨਾਲ ਟਕਰਾਇਆ ਟਰੱਕ, ਤਿੰਨ ਮੌਤਾਂ

By : GAGANDEEP

Published : Mar 29, 2023, 1:27 pm IST
Updated : Mar 29, 2023, 2:19 pm IST
SHARE ARTICLE
photo
photo

ਹਾਦਸਾ ਇੰਨਾ ਭਿਆਨਕ ਸੀ ਕਿ ਦੋ ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ।

 

ਖੰਨਾ: ਲੁਧਿਆਣਾ ਦੇ ਖੰਨਾ ਨੇੜੇ ਇੱਕ ਟਰੱਕ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਅਤੇ ਇੱਕ ਹੋਰ ਰਾਹਗੀਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ। ਦੱਸਿਆ ਗਿਆ ਹੈ ਕਿ ਅਚਾਨਕ ਇੱਕ ਸਾਈਕਲ ਸਵਾਰ ਟਰੱਕ ਦੇ ਅੱਗੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ: ਵੱਡਾ ਝਟਕਾ! ਇਸ ਸਾਲ ਘਰ ਖਰੀਦਣਾ ਹੋਵੇਗਾ ਹੋਰ ਮਹਿੰਗਾ 

ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਅਤੇ ਸਾਈਕਲ ਸਵਾਰ ਸਤਨਾਮ ਸਿੰਘ ਵਾਸੀ ਲਲੌਦੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਮਰਾਲਾ ਰੋਡ ’ਤੇ ਪਿੰਡ ਸਲੌਦੀ ਨੇੜੇ ਅਚਾਨਕ ਇੱਕ ਸਾਈਕਲ ਸਵਾਰ ਟਰੱਕ ਚਾਲਕ ਦੇ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰੱਕ ਅਤੇ ਟਿੱਪਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ-ਕੰਡਕਟਰ ਅੰਦਰ ਹੀ ਫਸ ਗਏ।

ਇਹ ਵੀ ਪੜ੍ਹੋ: ਰੇਲਵੇ ਵਲੋਂ ਦੋ ਤਖ਼ਤ ਸਾਹਿਬਾਨਾਂ ਵਿਚਾਲੇ ਚਲਾਈ ਜਾਵੇਗੀ ਵਿਸ਼ੇਸ਼ ਟਰੇਨ, 9 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਰਵਾਨਾ 

ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਰੱਕ ਡਰਾਈਵਰ ਅਤੇ ਕੰਡਕਟਰ ਵੱਲੋਂ ਟਰੱਕ ਦਾ ਅਗਲਾ ਹਿੱਸਾ ਕੱਟ ਕੇ ਬਾਹਰ ਕੱਢਿਆ ਗਿਆ। ਜਗਤਾਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਤਨਾਮ ਅਤੇ ਹਰਿੰਦਰ ਗੰਭੀਰ ਜ਼ਖਮੀ ਹੋ ਗਏ। ਆਸਪਾਸ ਦੇ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਇਲਾਜ ਦੌਰਾਨ ਸਤਨਾਮ ਅਤੇ ਹਰਿੰਦਰ ਦੀ ਵੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਪੁਲਿਸ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement