
ਬਚਾਅ ਪੱਖ ਨੇ ਜਵਾਬ ਦਾਖਲ ਕਰਨ ਲਈ ਮੰਗਿਆ ਹੋਰ ਸਮਾਂ
11 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਵਿਨੋਦ ਘਈ ਨੇ ਹਲਫ਼ਨਾਮਾ ਦਾਖਲ ਕਰ ਦਿੱਤਾ ਹੈ।
ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪੱਖ ਵਲੋਂ ਪੇਸ਼ ਹੋਏ ਵਕੀਲ ਨੇ ਆਪਣਾ ਜਵਾਬ ਦਾਖਲ ਨਹੀਂ ਕੀਤਾ ਜਦਕਿ ਉਨ੍ਹਾਂ ਨੇ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਵਲੋਂ ਸਬੂਤ ਭੇਜੇ ਜਾ ਰਹੇ ਹਨ ਅਤੇ ਮਾਮਲੇ ਨੂੰ ਮਜ਼ਬੂਤ ਬਣਾਉਣ ਲਈ ਉਹ ਸਬੂਤਾਂ ਦੀ ਤਸਦੀਕ ਕਰ ਕੇ ਹੀ ਅਦਾਲਤ ਵਿਚ ਪੇਸ਼ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਬੂਤ ਇੱਕ ਦਿਨ ਵਿਚ ਪੇਸ਼ ਨਹੀਂ ਕਰ ਸਕਦੇ ਜਿਸ ਲਈ ਹੋਰ ਸਮੇਂ ਦੀ ਜ਼ਰੂਰਤ ਹੈ।
ਦੋਹਾਂ ਪੱਖਾਂ ਵਲੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਕਰਨ ਦਾ ਹੁਕਮ ਦਿੱਤਾ ਹੈ।