
ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਨੌਜਵਾਨ
ਮੋਗਾ: ਕਸਬਾ ਧਰਮਕੋਟ ਦੇ ਪਿੰਡ ਬਾਜੇਕੇ ਦੇ ਰਹਿਣ ਵਾਲੇ 17 ਸਾਲਾ ਨੌਜਵਾਨ ਦੀ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ 'ਚੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਕੈਨੇਡਾ ਵਿਚ ਮੰਤਰੀ ਬਣੀ ਪੰਜਾਬ ਦੀ ਨੀਨਾ ਤਾਂਗੜੀ, ਓਨਟਾਰੀਓ ’ਚ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਸੰਭਾਲਿਆ ਅਹੁਦਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ 17 ਸਾਲਾ ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਜੇਕੇ ਬੀਤੀ ਸ਼ਾਮ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੋਬਾਈਲ ਵਿਚ ਸੈਲਫੀ ਲੈਣ ਲੱਗਿਆ ਤਾਂ ਰਿਵਾਲਵਰ ਤੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ਵਿਚ ਲੱਗੀ।
ਇਹ ਵੀ ਪੜ੍ਹੋ: ਛੇੜਛਾੜ ਦੇ ਮਾਮਲੇ ’ਚ ਸਾਬਕਾ ਵਿਧਾਇਕ ਜਸਜੀਤ ਬੰਨੀ ਦੋਸ਼ੀ ਕਰਾਰ, ਸਜ਼ਾ ਦੇਣ ਦੀ ਬਜਾਏ ਅਦਾਲਤ ਨੇ ਦਿੱਤਾ ਸੁਧਰਨ ਦਾ ਮੌਕਾ
ਨੌਜਵਾਨ ਨੂੰ ਗੰਭੀਰ ਹਾਲਤ ਵਿਚ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।