ਗੋਰਖਾ ਬਾਬਾ ਮਾਮਲੇ 'ਚ SSP ਦਾ ਸਪੱਸ਼ਟੀਕਰਨ: ਕਿਹਾ - ਝੰਡਾ ਤੇ ਹੋਰ ਸਮੱਗਰੀ ਜਾਂਚ ਦਾ ਹਿੱਸਾ

By : KOMALJEET

Published : Mar 29, 2023, 1:50 pm IST
Updated : Mar 29, 2023, 1:50 pm IST
SHARE ARTICLE
Punjab News
Punjab News

ਕਿਹਾ, ਸਾਡਾ ਮਕਸਦ ਕਿਸੇ ਧਰਮ ਨੂੰ ਨਿਸ਼ਾਨਾ ਬਣਾਉਣਾ ਨਹੀਂ


ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤਜਿੰਦਰ ਸਿੰਘ ਗੋਰਖਾ ਬਾਬਾ ਤੋਂ ਬਰਾਮਦ ਝੰਡੇ ਅਤੇ ਹੋਰ ਸਮੱਗਰੀ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੋਰਖਾ ਬਾਬਾ ਤੋਂ ਜਾਂਚ ਦੌਰਾਨ ਜੋ ਵੀ ਸਮੱਗਰੀ ਮਿਲੀ ਹੈ, ਉਹ ਜਾਂਚ ਦਾ ਹਿੱਸਾ ਹੈ। ਕੁਝ ਲੋਕ ਇਨ੍ਹਾਂ ਗੱਲਾਂ ਨੂੰ ਧਾਰਮਿਕ ਰੂਪ ਦੇ ਕੇ ਗਲਤ ਦਿਸ਼ਾ ਵੱਲ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ:  ਮਜ਼ਦੂਰੀ ਕਰਦੇ ਸਮੇਂ ਨੌਜਵਾਨ ਨੂੰ ਲੱਗਿਆ ਕਰੰਟ 

ਲੁਧਿਆਣਾ ਰੇਂਜ ਪੁਲਿਸ ਵਲੋਂ ਇਸ ਬਾਰੇ ਇੱਕ ਸਪੱਸ਼ਟੀਕਰਨ ਸਾਂਝਾ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਸਾਡਾ ਕਿਸੇ ਧਰਮ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਇਰਾਦਾ ਨਹੀਂ ਸੀ। ਪੁਲਿਸ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਲਈ ਲਗਾਤਾਰ ਕੰਮ ਕਰ ਰਹੀ ਹੈ। ਗੋਰਖਾ ਬਾਬਾ ਦੋ ਦਿਨ ਦੇ ਰਿਮਾਂਡ 'ਤੇ ਖੰਨਾ ਪੁਲਿਸ ਕੋਲ ਹੈ। ਦੌਰਾਨ ਜਾਂਚ ਜੋ ਵੀ ਸਮਾਗੱਰੀ ਆਦਿ ਮਿਲੀ ਸੀ ਅਤੇ ਉਸ ਵਿਚੋਂ ਜੋ ਝੰਡੇ ਆਦਿ ਦਿਖਾਏ ਗਏ ਹਨ, ਉਹ ਸਾਰੇ ਪੁਰਾਣੇ ਹਨ।

ਇਹ ਵੀ ਪੜ੍ਹੋ: ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਹੋਈ ਮੌਤ 

ਦੱਸਣਯੋਗ ਹੈ ਕਿ ਉਨ੍ਹਾਂ 24 ਮਾਰਚ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ। ਜਾਂਚ ਵਿੱਚ ਜੋ ਵੀ ਸਾਹਮਣੇ ਆਇਆ, ਉਹ ਤੱਥ ਮੀਡੀਆ ਦੇ ਸਾਹਮਣੇ ਰੱਖੇ। ਇਸ ਮਾਮਲੇ ਵਿੱਚ ਲੁਧਿਆਣਾ ਰੇਂਜ ਪੁਲਿਸ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement