ਕਾਂਗਰਸ ਬੁਲਾਰੇ ਸੁਪ੍ਰੀਆ ਸ਼੍ਰੀਨਾਤੇ ਨੇ ਭਾਜਪਾ 'ਤੇ ਕੱਸਿਆ ਤੰਜ਼, ਕਿਹਾ- ਰਾਹੁਲ ਗਾਂਧੀ ਦੇ ਸਦਨ ਵਿਚ ਬੋਲਣ ਤੋਂ ਡਰੇ ਮੋਦੀ

By : GAGANDEEP

Published : Mar 29, 2023, 9:29 pm IST
Updated : Mar 29, 2023, 9:30 pm IST
SHARE ARTICLE
photo
photo

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ।

 

ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਦੀ ਕੌਮੀ ਬੁਲਾਰਾ ਸੁਪ੍ਰੀਆ ਸ਼੍ਰੀਨਾਤੇ ਨੇ ਚੰਡੀਗੜ੍ਹ ਪਹੁੰਚ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ਼ ਕੱਸਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਸ਼੍ਰੀਨੇਤ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਦੀ ਤਿਆਰੀ ਕਦੋਂ ਅਤੇ ਕਿਸ ਕਾਰਨ ਕੀਤੀ ਗਈ ਸੀ। ਉਨ੍ਹਾਂ ਇਸ ਪਿੱਛੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦਾ ਡਰ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਰਿਵਰਸ ਇੰਜੀਨੀਅਰਿੰਗ ਪ੍ਰਕਿਰਿਆ ਦੀ ਤਰਜ਼ 'ਤੇ ਕੰਮ ਕੀਤਾ ਹੈ।

ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਦੀਆਂ ਤਿਆਰੀਆਂ 7 ਫਰਵਰੀ 2023 ਤੋਂ ਹੋ ਗਈਆਂ ਸਨ ਕਿਉਂਕਿ ਰਾਹੁਲ ਗਾਂਧੀ ਨੇ ਆਪਣੇ 50 ਮਿੰਟ ਦੇ ਭਾਸ਼ਣ ਵਿੱਚ ਮੋਦੀ ਅਤੇ ਗੌਤਮ ਅਡਾਨੀ ਦੇ ਰਿਸ਼ਤੇ ਦਾ ਪਰਦਾਫਾਸ਼ ਕੀਤਾ ਸੀ। ਪੀਐਮ ਮੋਦੀ ਸਦਨ ਵਿੱਚ ਰਾਹੁਲ ਗਾਂਧੀ ਦੇ ਬੋਲਣ ਤੋਂ ਡਰਦੇ ਸਨ, ਪਰ ਰਿਵਰਸ ਇੰਜੀਨੀਅਰਿੰਗ ਦੇ ਅਨੁਸਾਰ, ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਲਈ, ਦੋ ਸਾਲ ਦੀ ਸਜ਼ਾ ਪ੍ਰਾਪਤ ਕਰਨ ਲਈ ਟ੍ਰਿਗਰ ਦੀ ਜ਼ਰੂਰਤ ਸੀ।

ਭਾਜਪਾ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਹੋਰ ਕੇਸਾਂ ਨੂੰ ਫਰਜ਼ੀ ਦੱਸਦਿਆਂ ਸੁਪ੍ਰੀਆ ਸ਼੍ਰਨੀਤ ਨੇ ਕਿਹਾ ਕਿ ਇਨ੍ਹਾਂ ਵਿੱਚ ਤੁਰੰਤ ਕਾਰਵਾਈ ਨਹੀਂ ਕੀਤੀ ਜਾ ਸਕਦੀ। ਇਸ ਕਾਰਨ ਮੋਦੀ ਸਰਕਾਰ ਨੇ ਸੂਰਤ ਦੀ ਅਦਾਲਤ 'ਚ ਅਜਿਹਾ ਮਾਮਲਾ ਪਾਇਆ, ਜਿਸ 'ਚ ਰਾਹੁਲ ਗਾਂਧੀ ਨੂੰ ਤੁਰੰਤ ਸਜ਼ਾ ਹੋ ਸਕਦੀ ਹੈ, ਜਦਕਿ ਇਸ ਮਾਮਲੇ 'ਚ ਖੁਦ ਪਟੀਸ਼ਨਰ ਨੇ ਹਾਈਕੋਰਟ 'ਚ ਕਾਨੂੰਨੀ ਕਾਰਵਾਈ 'ਤੇ ਰੋਕ ਲਗਾਉਣ ਦੀ ਅਰਜ਼ੀ ਦਿੱਤੀ ਸੀ ਪਰ ਇਸ ਅਰਜ਼ੀ ਨੂੰ ਵਾਪਸ ਲੈਣ ਦੇ 15-20 ਦਿਨਾਂ ਦੇ ਅੰਦਰ-ਅੰਦਰ ਕਾਰਵਾਈ ਕੀਤੀ ਗਈ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ।

ਫਿਰ 23 ਮਾਰਚ 2023 ਨੂੰ ਦੋ ਸਾਲ ਦੀ ਸਜ਼ਾ ਦਾ ਫੈਸਲਾ ਆਇਆ। ਸ਼੍ਰੀਨੇਤ ਨੇ ਕਿਹਾ ਕਿ ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਅੱਜ ਤੱਕ ਕਦੇ ਵੀ ਅਪਮਾਨ ਲਈ 2 ਸਾਲ ਦੀ ਸਜ਼ਾ ਨਹੀਂ ਹੋਈ ਹੈ। ਜੇਕਰ ਇਹ ਸਜ਼ਾ ਇੱਕ ਦਿਨ ਵੀ ਘੱਟ ਹੁੰਦੀ ਤਾਂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਖ਼ਤਮ ਨਹੀਂ ਹੁੰਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:23 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:21 AM

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 10:00 AM
Advertisement