
ਚੋਣਾਂ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੇ ਪਿਤਾ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਲੱਗੇ ਆਰੋਪ
ਸ੍ਰੀ ਅਨੰਦਪੁਰ ਸਾਹਿਬ : ਚੋਣਾਂ ਦੌਰਾਨ ਸਾਬਕਾ ਸਪੀਕਰ ਕੇ ਪੀ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੇ ਪਿਤਾ ਖ਼ਿਲਾਫ਼ ਗ਼ਲਤ, ਝੂਠੀ ਤੇ ਬੇਬੁਨਿਆਦ ਦੂਸ਼ਣਬਾਜ਼ੀ ਗੱਲਾਂ ਜਨਤਾ ਸਾਹਮਏ ਕਹੀਆਂ ਗਈਆਂ ਸਨ। ਇਸ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਗਿਆ।
ਇਸ ਸਬੰਧੀ ਮਾਨਯੋਗ ਅਦਾਲਤ ਨੇ ਕੇਪੀ ਰਾਣਾ ਨੂੰ IPC SEC 500 and 506 ਅਧੀਨ ਸੰਮਨ ਭੇਜੇ ਹਨ ਤੇ ਉਨ੍ਹਾਂ ਨੂੰ 5 ਮਈ ਨੂੰ ਕੋਰਟ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।