
ਇਲਾਕੇ 'ਚ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ
ਫਾਜ਼ਿਲਕਾ : ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਡਰੋਨ ਦੀ ਹਲਚਲ ਦੇਖੀ ਗਈ। ਪਾਕਿਸਤਾਨ ਵੱਲੋਂ ਲਗਾਤਾਰ ਡਰੋਨ ਦੀ ਮੂਮੈਂਟ ਨਜ਼ਰ ਆ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਤੇ ਸਰਚ ਅਪ੍ਰੇਸ਼ਨ ਵੀ ਚਲਾਇਆ।
ਇਹ ਵੀ ਪੜ੍ਹੋ: ਪੁਲਿਸ ਨੇ ਦਬੋਚੇ ਬੰਬੀਹਾ ਗਰੁੱਪ 'ਦੇ ਦੋ ਮੈਂਬਰ
ਇਸ ਦੌਰਾਨ ਪੁਲਿਸ ਨੇ ਪਾਕਿਸਤਾਨ ਤੋਂ ਆਇਆ ਇਕ ਡਰੋਨ ਬਰਾਮਦ ਕੀਤਾ ਹੈ। ਫਾਜ਼ਿਲਕਾ ਦੇ ਐਸਐਸਪੀ ਮੈਡਮ ਅਵਨੀਤ ਕੌਰ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਾਕਿਸਤਾਨ ਤੋਂ ਆਇਆ ਡਰੋਨ ਕਿਸੇ ਚੀਜ਼ ਦੇ ਨਾਲ ਟਕਰਾ ਗਿਆ ਤੇ ਡਿੱਗ ਪਿਆ। ਜਿਸ ਤੋਂ ਬਾਅਦ ਪੁਲਿਸ ਨੇ ਇਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ।