ਰੇਣੂ ਵਿਗ ਬਣੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਵੀਸੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੀਤਾ ਨਿਯੁਕਤ
Published : Mar 29, 2023, 7:26 pm IST
Updated : Mar 29, 2023, 7:26 pm IST
SHARE ARTICLE
photo
photo

ਪਹਿਲਾਂ ਕਾਰਜਕਾਰੀ ਵਾਈਸ ਚਾਂਸਲਰ ਵਜੋਂ ਸੇਵਾ ਨਿਭਾਈ

 

ਚੰਡੀਗੜ੍ਹ : ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰੋਫੈਸਰ ਰੇਣੂ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ (PU) ਦਾ ਸਥਾਈ ਉਪ ਕੁਲਪਤੀ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਉਪ-ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ। ਇਸ ਤੋਂ ਪਹਿਲਾਂ ਪ੍ਰੋਫੈਸਰ ਰੇਣੂ ਵਿਗ ਯੂਨੀਵਰਸਿਟੀ ਇੰਸਟ੍ਰਕਸ਼ਨ (DUI) ਦੇ ਡੀਨ ਸਨ। ਪੰਜਾਬ ਯੂਨੀਵਰਸਿਟੀ ਐਕਟ, 1947 ਦੀ ਧਾਰਾ 10 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ, ਉਪ ਰਾਸ਼ਟਰਪਤੀ ਨੇ ਪ੍ਰੋਫੈਸਰ ਵਿਗ ਨੂੰ 3 ਸਾਲਾਂ ਦੀ ਮਿਆਦ ਲਈ ਉਪ ਕੁਲਪਤੀ ਨਿਯੁਕਤ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਾਰਜਕਾਰੀ ਉਪ ਕੁਲਪਤੀ ਵਜੋਂ ਨਿਯੁਕਤ ਕੀਤਾ ਗਿਆ ਸੀ। ਰੇਣੂ ਵਿਗ ਨੂੰ 16 ਜਨਵਰੀ 2016 ਨੂੰ ਪ੍ਰੋਫੈਸਰ ਰਾਜ ਕੁਮਾਰ ਵੱਲੋਂ ਵਾਈਸ-ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਅਹੁਦਾ ਮਿਲਿਆ ਸੀ। ਕਰੀਬ ਢਾਈ ਮਹੀਨਿਆਂ ਬਾਅਦ ਹੁਣ ਉਨ੍ਹਾਂ ਨੂੰ ਸਥਾਈ ਵਾਈਸ ਚਾਂਸਲਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ 21 ਮਾਰਚ ਨੂੰ ਉਪ ਰਾਸ਼ਟਰਪਤੀ ਨੇ ਉਪ ਕੁਲਪਤੀ ਦੀ ਨਿਯੁਕਤੀ ਲਈ ਤਿੰਨ ਮੈਂਬਰੀ ਖੋਜ-ਕਮ-ਚੋਣ ਕਮੇਟੀ ਦਾ ਗਠਨ ਕੀਤਾ ਸੀ। ਇਸ ਦੀ ਸਿਫਾਰਿਸ਼ ਦੇ ਆਧਾਰ 'ਤੇ ਪ੍ਰੋਫੈਸਰ ਰੇਣੂ ਵਿਗ ਨੂੰ ਵਾਈਸ ਚਾਂਸਲਰ ਬਣਾਇਆ ਗਿਆ ਹੈ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement