ਕਰਜ਼ੇ ਤੋਂ ਤੰਗ ਆ ਕੇ ਜ਼ਿਲ੍ਹਾ ਸੰਗਰੂਰ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Mar 29, 2023, 4:59 pm IST
Updated : Mar 29, 2023, 5:00 pm IST
SHARE ARTICLE
photo
photo

ਮ੍ਰਿਤਕ ਕਿਸਾਨ ਸਿਰ ਸੀ 7 ਲੱਖ ਰੁਪਏ ਦਾ ਕਰਜ਼ਾ

 

ਸੰਗਰੂਰ: ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਦੀਵਾਨਗੜ ਕੈਂਪਰ ਦੇ ਇਕ ਕਿਸਾਨ ਨੇ ਕਰਜ਼ੇ ਕਾਰਨ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਕਿਸਾਨ ਦੀ ਪਹਿਚਾਣ ਨਿਰੰਜਨ ਸਿੰਘ (55)  ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ 12 ਕਿਲੇ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਦਾ ਸੀ। ਮ੍ਰਿਤਕ ਕਿਸਾਨ ਦੀ ਪਤਨੀ ਤੇ ਪੁੱਤਰ ਨੇ ਦੱਸਿਆ ਕਿ ਠੇਕੇ 'ਤੇ ਜ਼ਮੀਨ ਲੈਣ ਕਰਕੇ ਪਰਿਵਾਰ 'ਤੇ ਕਰੀਬ 7 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ।

ਜਿਸ ਕਾਰਨ ਕਿਸਾਨ ਨਿਰੰਜਨ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਿਆ। ਰਾਤ ਨੂੰ ਨਿਰੰਜਨ ਸਿੰਘ ਨੇ ਘਰ ਵਿੱਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਥਾਣਾ ਦਿੜ੍ਹਬਾ ਦੀ ਪਾਰਟੀ ਨੇ ਪਰਿਵਾਰ ਤੋਂ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਦੇ ਹਵਾਲੇ ਕਰ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement