
ਬਰਾਮਦ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ ਲਗਭਗ 43.65 ਲੱਖ ਰੁਪਏ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਯਾਤਰੀ ਕੋਲੋਂ ਸੋਨੇ ਦੀਆਂ ਦੋ ਚੇਨੀਆਂ ਬਰਾਮਦ ਕੀਤੀਆਂ ਹਨ। ਇਹ ਯਾਤਰੀ ਸ਼ਾਰਜਾਹ ਤੋਂ ਇੰਡੀਗੋ 6E1428 ਫਲਾਈਟ ਰਾਹੀਂ ਆਇਆ ਸੀ। ਉਸ ਦੀ ਤਲਾਸ਼ੀ ਲੈਣ 'ਤੇ 24 ਕੈਰੇਟ ਸੋਨੇ ਦੀਆਂ ਦੋ ਚੇਨਾਂ ਬਰਾਮਦ ਹੋਈਆਂ, ਜਿਨ੍ਹਾਂ ਦਾ ਕੁੱਲ ਵਜ਼ਨ 750 ਗ੍ਰਾਮ ਸੀ। ਬਰਾਮਦ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ ਲਗਭਗ 43.65 ਲੱਖ ਰੁਪਏ ਹੈ। ਇਸ ਨੂੰ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਸੀ। ਅਗਲੇਰੀ ਜਾਂਚ ਜਾਰੀ ਹੈ।