ਭਾਰਤੀ ਜਨਤਾ ਪਾਰਟੀ ਪੰਜਾਬ ਵਿਰੋਧੀ : ਹਰਚੰਦ ਸਿੰਘ ਬਰਸਟ
Published : Mar 29, 2024, 5:14 pm IST
Updated : Mar 29, 2024, 5:14 pm IST
SHARE ARTICLE
Harchand Singh Burst
Harchand Singh Burst

ਸ਼ਾਹੀ ਪਰਿਵਾਰ ਕਾਂਗਰਸ ਪਾਰਟੀ ਤੋਂ ਵੱਡੇ ਵੱਡੇ ਅਹੁਦੇ ਲੈ ਕੇ ਵੀ ਪੰਜਾਬ ਅਤੇ ਪਟਿਆਲਾ ਲਈ ਕੁਝ ਵੀ ਨਹੀ ਕਰ ਸਕਿਆ।

ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਮਹਾਰਾਣੀ ਸਾਹਿਬਾ ਦੀ ਨਹੀ ਹੋਵੇਗੀ ਲੋਕ ਸਭਾ ਵਿੱਚ ਐਂਟਰੀ ਹਰਚੰਦ ਸਿੰਘ ਬਰਸਟ

ਪਟਿਆਲਾ -  ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਰੋਧੀ ਪਾਰਟੀ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਹੋਏ ਹੜਾ ਦੇ ਨੁਕਸਾਨ ਲਈ ਕੋਈ ਪੈਕਜ ਨਹੀ ਦਿੱਤਾ।

ਇੱਥੋ ਤੱਕ ਕਿ ਪੰਜਾਬ ਦਾ ਹੱਕ ਜੋ ਰੂਰਲ ਡਿਵੈਲਪਮੈਂਟ ਫੰਡ ਤਕਰੀਬਨ 5700 ਕੋਰੜ ਪੰਜਾਬ ਨੂੰ ਜਾਰੀ ਨਹੀ ਕੀਤਾ ਇਸ ਫੰਡ ਦੀ ਵਰਤੋਂ ਨਾਲ ਪੰਜਾਬ ਦੀਆਂ ਲਿੰਕ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਕੀਤੀ ਜਾਣੀ ਹੈ ਮੰਡੀਆਂ ਦੀ ਡਿਵੈਲਪਮੈਂਟ ਕੀਤੀ ਜਾਣੀ ਹੁੰਦੀ ਹੈ। ਖੇਤੀ ਹਾਦਸਿਆਂ ਦੋਰਾਨ ਨੁਕਸਾਨ ਹੋਣ ਕਾਰਨ ਕਿਸਾਨ ਮਜਦੂਰਾਂ ਨੂੰ ਆਰਥਿਕ ਮਦਦ ਦਿੱਤੀ ਜਾਣੀਹੁੰਦੀ ਹੈ ।

ਵੱਖਰਾ ਪੈਕਜ ਦੇਣ ਦੀ ਬਜਾਏ ਪੰਜਾਬੀਆਂ ਦਾ ਪੈਸਾਂ ਰੋਕ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸੇ ਤਰਾਂ ਹੈਲਥ ਮਿਸ਼ਨ ਅਤੇ ਹੋਰ ਫੰਡ ਜੋ ਕਿ ਪੰਜਾਬ ਦਾ ਹੱਕ ਹੈ ਕੇਂਦਰ ਨੇ ਤਕਰੀਬਨ 8000 ਕਰੋੜ ਤੋ ਵੱਧ ਦੇ ਫੰਡ ਰੋਕ ਰੱਖੇ ਹਨ। ਦੂਜੇ ਪਾਸੇ ਪੰਜਾਬ ਦੇ ਕਿਸਾਨ ਮਜਦੂਰ ਜਦੋਂ ਦਿੱਲੀ ਜਾ ਕੇ ਰੋਸ ਵਿਖਾਵਾ ਕਰਨ ਲਈ ਸੰਘਰਸ਼ ਕਰਦੇ ਹਨ ਤਾਂ ਪੰਜਾਬ ਹਰਿਆਣਾ ਦੇ ਬਾਰਡਰਾਂ ਤੇ ਅੱਥਰੂ ਗੈਸ ਦੇ ਗੋਲਿਆ, ਬੰਬਾਂ ਅਤੇ ਕੰਕਰੀਟ ਦੀਆਂ ਕੰਧਾਂ ਦੇ ਨਾਲ ਨਾਲਸੜਕਾਂ ਤੇ ਨੁਕੀਲੇ ਕਿੱਲ ਲਗਾ ਕੇ ਰੋਕ ਦਿੱਤਾ ਜਾਂਦਾ ਹੈ। ਜੋ ਕਿ ਪੰਜਾਬ ਵਿਰੋਧੀ ਹੋਣ ਦਾ ਵੱਡਾ ਸਬੂਤ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 20 ਸਾਲਾ ਤੋਂ ਕਾਂਗਰਸ ਪਾਰਟੀ ਵਿੱਚ ਰਹਿ ਕੇ ਪੰਜਾਬ ਦੇ ਮੁੱਖ ਮੰਤਰੀ ਬਣ ਕੇ, ਸ੍ਰੀ ਮਤੀ ਪ੍ਰਨੀਤ ਕੋਰ ਮੈਂਬਰ ਪਾਰਲੀਮੈਂਟ ਨੇ ਤਿੰਨ ਵਾਰੀ ਐਮ.ਪੀ. ਅਤੇ ਵਿਦੇਸ਼ ਮੰਤਰੀ ਬਣ ਕੇ ਪੰਜਾਬ ਅਤੇ ਪਟਿਆਲੇ ਦੇ ਸੁਧਾਰ ਅਤੇ ਵਿਕਾਸ ਵੱਲ ਕੋਈ ਧਿਆਨ ਨਹੀ ਦਿੱਤਾ। ਇਸੀ ਕਾਰਨ ਅੱਜ ਦਰ ਦਰ ਭਟਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਪਟਿਆਲੇ ਦੇ ਲੋਕ ਸਾਰੇ ਹਾਲਤ ਨੂੰ ਚੰਗੀ ਤਰਾਂ ਦੇਖ ਰਹੇ ਹਨ। ਸ੍ਰੀ ਮਤੀ ਪ੍ਰਨੀਤ ਕੋਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਪਰੰਤੂ ਜਮੀਨੀ ਹਾਲਤ ਦੱਸ ਰਹੇ ਹਨ ਕਿ ਭਾਜਪਾ ਦੀ ਟਿਕਟ ਤੋਂ ਪ੍ਰਨੀਤ ਕੋਰ ਕਦੇ ਵੀ ਪਾਰਲੀਮੈਂਟ ਦੀ ਚੋਣ ਨਹੀ ਜਿੱਤ ਸਕਦੇ। ਜਿਹੜੀ ਪਾਰਟੀ ਪੰਜਾਬ ਵਿਰੋਧੀ ਹੈ ਜਿਸ ਪਾਰਟੀ ਨੇ ਪੰਜਾਬ ਨੂੰ ਆਰਥਿਕ, ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਤੋਰ ਤੇ ਬਰਬਾਦ ਕਰਨ, ਵਿਰਸੇ ਨੂੰ ਵੰਡਣ ਤੇ ਭਾਈਚਾਰਕ ਸਾਂਝ ਖਤਮ ਕਰਨ ਲਈ ਨੀਤੀਆਂ ਅਪਣਾਈਆਂ ਹੋਣ ਪੰਜਾਬ ਅਤੇ ਪਟਿਆਲਾ ਦੇ ਲੋਕ ਉਸ ਪਾਰਟੀ ਦੇ ਉਮੀਦਵਾਰ ਨੂੰ ਮੂੰਹ ਨਹੀ ਲਾਉਣਗੇ।

ਆਮ ਆਦਮੀ ਪਾਰਟੀ ਨੇ ਦੋ ਸਾਲਾ ਦੋਰਾਨ ਪੰਜਾਬ ਵਿੱਚ ਇੱਕ ਬਦਲਾਅ ਦੀ ਲਹਿਰ ਚਲਾ ਕੇ ਹਰ ਪਰਿਵਾਰ ਲਈ 600 ਯੂਨਿਟ ਮੁਫ਼ਤ ਬਿਜਲੀ, ਚੰਗੀ ਵਿੱਦਿਆਂ ਲਈ ਵਧੀਆਂ ਸਕੂਲ, ਹਜ਼ਾਰਾ ਮੁਹੱਲਾ ਕਲੀਨਿਕ 42,000 ਤੋਂ ਵੱਧ ਰੈਗੂਲਰ ਨੋਕਰੀਆਂ, ਸਿੰਚਾਈ ਲਈ ਨਹਿਰਾਂ ਦਾ ਪਾਣੀ ਟੈਲਾਂ ਤੱਕ ਪਹੁੰਚਣਾ, ਬਿਜਲੀ ਘਰ ਖਰੀਦਣਾ, ਨਿਰਵਿਘਨ ਬਿਜਲੀ ਸਪਲਾਈ ਦੇਣਾ, ਫਰਿਸਤੇ ਸਕੀਮ ਚਲਾਉਣਾ, ਫੋਰਸਾ ਵਿੱਚ ਸ਼ਹੀਦ ਪਰਿਵਾਰਾ ਨੂੰ 1 ਕਰੋੜ ਰੁਪਏ ਦੀ ਆਰਥਿਕ ਮਦਦ ਦੇਣਾ, ਖਿਡਾਰੀਆਂ ਨੂੰ ਮਦਦ ਦੇ ਕੇ ਖੇਡਾਂ ਦਾ ਪੱਧਰ ਉੱਚਾ ਚੁੱਕਣਾ ਅਤੇ ਪੰਜਾਬ ਵਿੱਚ ਭਾਈਚਾਰਕ ਸਾਂਝ ਮਜਬੂਤ ਕਰਕੇ ਕਿਸਾਨਾ, ਮਜਦੂਰਾਂ, ਬੇਰੁਜਗਾਰਾਂ, ਵਪਾਰੀਆਂ ਕਾਰਖਾਨੇਦਾਰਾ ਲਈ ਵਿਕਾਸ ਦੀ ਲੀਹਾਂ ਤੇ ਤੋਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪ੍ਰਾਪਤੀਆਂ ਹਨ। ਅੱਜ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਦਮਨਕਾਰੀ ਨੀਤੀਆਂ ਤੋਂ ਤੰਗ ਹਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਤਤਪਰ ਹਨ। 

 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement