ਖ਼ਬਰਾਂ |

ਤਾਜ਼ਾ |

Punjab News: 5 ਬੱਚਿਆਂ ਦੇ ਪਿਤਾ ਨੇ ਟਰੇਨ ਹੇਠਾਂ ਆ ਕੇ ਕੀਤੀ ਖੁਦਕੁਸ਼ੀ; ਆਰਥਕ ਤੰਗੀ ਕਾਰਨ ਚੁੱਕਿਆ ਕਦਮ
Published : Mar 29, 2024, 12:47 pm IST
Updated : Mar 29, 2024, 12:47 pm IST
SHARE ARTICLE
Father of 5 children committed suicide in Abohar
Father of 5 children committed suicide in Abohar

ਪਰਿਵਾਰ ਦਾ ਇਕਲੌਤਾ ਕਮਾਊ ਜੀਅ ਸੀ ਮ੍ਰਿਤਕ

Punjab News: ਤਹਿਸੀਲ ਅਬੋਹਰ ਦੇ ਪਿੰਡ ਬਕੈਣਵਾਲਾ ਨੇੜੇ ਬੀਤੀ ਰਾਤ ਇਕ ਵਿਅਕਤੀ ਨੇ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਜੀਆਰਪੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਪੰਜ ਬੱਚਿਆਂ ਦਾ ਪਿਤਾ ਸੀ।

ਜਾਣਕਾਰੀ ਅਨੁਸਾਰ ਪਿੰਡ ਕੋਇਲਖੇੜਾ ਵਾਸੀ ਓਮ ਪ੍ਰਕਾਸ਼ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਸ ਦੀਆਂ ਚਾਰ ਧੀਆਂ ਅਤੇ ਇਕ ਪੁੱਤਰ ਹੈ। ਉਹ ਮਜ਼ਦੂਰੀ ਕਰ ਕੇ ਅਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।

ਪਿਛਲੇ ਕੁੱਝ ਸਮੇਂ ਤੋਂ ਘਰ ਦੀ ਆਰਥਕ ਹਾਲਤ ਖਰਾਬ ਹੋਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਬੀਤੀ ਰਾਤ ਉਸ ਨੇ ਪਿੰਡ ਬਕੈਣਵਾਲਾ ਨੇੜੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਸੋਨੂੰ ਗਰੋਵਰ, ਅਨੀਸ਼ ਨਰੂਲਾ ਬਿੱਟੂ ਅਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ। ਜੀਆਰਪੀ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ।

(For more Punjabi news apart from Father of 5 children committed suicide in Abohar, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement