Punjab News: ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ 3 ਗੈਂਗਸਟਰ; ਹਥਿਆਰ ਅਤੇ ਕਾਰ ਬਰਾਮਦ
Published : Mar 29, 2024, 10:24 am IST
Updated : Mar 29, 2024, 5:58 pm IST
SHARE ARTICLE
Mohali police arrested 3 gangsters
Mohali police arrested 3 gangsters

ਅਮਰੀਕਾ-ਅਧਾਰਤ ਪਵਿੱਤਰ-ਹੁਸਨਦੀਪ ਗੈਂਗ ਵਿਰੁਧ SSOC ਮੁਹਾਲੀ ਦੀ ਕਾਰਵਾਈ

Punjab News/ ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ।

ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

 (For more Punjabi news apart from Mohali police arrested 3 gangsters punjab news, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement