Fatehgarh Sahib News: ਫਤਿਹਗੜ੍ਹ ਸਾਹਿਬ ਦੇ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ, ਨੌਜਵਾਨ ਦੀ ਕੀਤੀ ਕੁੱਟਮਾਰ
Published : Mar 29, 2024, 1:54 pm IST
Updated : Mar 29, 2024, 1:54 pm IST
SHARE ARTICLE
The policeman of Fatehgarh Sahib beat up the youth
The policeman of Fatehgarh Sahib beat up the youth

Fatehgarh Sahib News: ਸਿਰ ਦੇ ਪੱਟੇ ਵਾਲ, ਐਸਐਸਪੀ ਰਵਜੋਤ ਗਰੇਵਾਲ ਨੇ ਜਾਂਚ ਕੀਤੀ ਸ਼ੁਰੂ

The policeman of Fatehgarh Sahib beat up the youth: ਫਤਿਹਗੜ੍ਹ ਸਾਹਿਬ ਦੇ ਸਰਹਿੰਦ ਥਾਣੇ ਦੀ ਇਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਇਕ ਪੁਲਿਸ ਮੁਲਾਜ਼ਮ ਇਕ ਨੌਜਵਾਨ ਦੀ ਕੁੱਟਮਾਰ ਕਰਦਾ ਹੈ ਅਤੇ ਉਸ ਦੇ ਸਿਰ 'ਤੇ ਬੰਨ੍ਹਿਆ ਪਟਕਾ ਲਾਹ ਕੇ ਉਸ ਦੇ ਵਾਲ ਪੁੱਟ ਦਿੱਤੇ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਜਿਸ ਕਾਰਨ ਐਸਐਸਪੀ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ : Congress News : ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਕੀਤਾ ਜਾਰੀ

ਜਾਣਕਾਰੀ ਅਨੁਸਾਰ ਥਾਣਾ ਸਰਹਿੰਦ ਵਿਖੇ ਪੁਲਿਸ ਮੁਲਾਜ਼ਮਾਂ ਕੋਲ ਜਾਂਚ ਲਈ ਦਰਖਾਸਤ ਆਈ ਸੀ। ਜਿਸ ਵਿੱਚ ਇੱਕ ਧਿਰ ਨੂੰ ਵਾਰ-ਵਾਰ ਥਾਣੇ ਬੁਲਾਇਆ ਜਾ ਰਿਹਾ ਸੀ। ਇਸੇ ਦੌਰਾਨ ਇਸ ਪਾਸੇ ਦੇ ਇਕ ਵਿਅਕਤੀ ਨੇ ਥਾਣੇ ਵਿੱਚ ਆਪਣੇ ਮੋਬਾਈਲ ਤੋਂ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਅਤੇ ਇਨਸਾਫ਼ ਨਾ ਦੇਣ ਦਾ ਦੋਸ਼ ਲਾਇਆ। ਗੁੱਸੇ 'ਚ ਆਏ ਪੁਲਿਸ ਮੁਲਾਜ਼ਮ ਨੇ ਵੀਡੀਓ ਬਣਾਉਣ ਵਾਲੇ ਦਾ ਮੋਬਾਈਲ ਫ਼ੋਨ ਖੋਹ ਲਿਆ, ਉਸ ਦੇ ਸਿਰ 'ਤੇ ਬੰਨ੍ਹਿਆ ਪਟਕਾ ਲਾਹ ਦਿਤਾ ਅਤੇ ਵਾਲ ਪਾੜ ਦਿੱਤੇ |

ਇਹ ਵੀ ਪੜ੍ਹੋ : Navdeep Singh Jalbeda arrested : ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਕੀਤਾ ਗ੍ਰਿਫਤਾਰ 

ਫਤਿਹਗੜ੍ਹ ਸਾਹਿਬ ਦੇ ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਤੋਂ ਪਤਾ ਲੱਗੇਗਾ ਕਿ ਵੀਡੀਓ ਦੇ ਪਿੱਛੇ ਅਸਲ ਕਾਰਨ ਕੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਆਉਣ ਵਾਲੀ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The policeman of Fatehgarh Sahib beat up the youth' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement